ਨਿਊਜ਼ ਪੰਜਾਬ
ਚਿੰਤਾ ਨਾ ਕਰ ਰੱਬ ਹਰੇਕ ਦਾ ਸਮਾ ਬਦਲਦਾ…… ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ
🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ’ ੨੨ ਕੱਤਕ ੫੫੮, ੭ ਨਵੰਬਰ ੨੦੨੬ ੴ ☬ 🙏
ਰਾਮਕਲੀ ਮਹਲਾ ੧
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ {ਪੰਨਾ 946}
ਅਰਥ: ਜੇ ਕੋਈ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੱਚੇ ਸ਼ਬਦ ਨੂੰ ਵਿਚਾਰਦਾ ਹੈ, ਸਤਿਗੁਰੂ ਦੀ ਬਾਣੀ ਦੀ ਰਾਹੀਂ ਸੱਚਾ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।
ਗੁਰਮੁਖਿ ਮਨੁੱਖ ਦਾ ਮਨ (ਨਾਮ-ਰਸ ਵਿਚ) ਭਿੱਜਦਾ ਹੈ, (ਪਰ ਇਸ ਗੱਲ ਨੂੰ) ਕੋਈ ਵਿਰਲਾ ਸਮਝਦਾ ਹੈ। ਗੁਰੂ ਦੇ ਸਨਮੁਖ ਮਨੁੱਖ ਦਾ ਨਿਵਾਸ ਆਪਣੇ ਅਸਲ ਸਰੂਪ ਵਿਚ ਹੋਇਆ ਰਹਿੰਦਾ ਹੈ।
ਜੋ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹੀ (ਅਸਲ) ਜੋਗੀ ਹੈ ਉਹ (ਪ੍ਰਭੂ ਨਾਲ ਮਿਲਾਪ ਦੀ) ਜੁਗਤਿ ਪਛਾਣਦਾ ਹੈ। ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਇੱਕ ਪ੍ਰਭੂ ਨੂੰ (ਹਰ ਥਾਂ ਵਿਆਪਕ) ਜਾਣਦਾ ਹੈ। 69।
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ {ਪੰਨਾ 946}
ਅਰਥ: ਸਤਿਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ (ਪ੍ਰਭੂ ਨਾਲ) ਮੇਲ ਨਹੀਂ ਹੁੰਦਾ, ਗੁਰੂ ਨੂੰ ਮਿਲਣ ਤੋਂ ਬਿਨਾ ਮੁਕਤੀ ਨਹੀਂ ਲੱਭਦੀ। ਗੁਰੂ ਨੂੰ ਮਿਲਣ ਬਗ਼ੈਰ ਪ੍ਰਭੂ ਦਾ ਨਾਮ ਮਿਲ ਨਹੀਂ ਸਕਦਾ, ਮਨੁੱਖ ਬੜਾ ਕਸ਼ਟ ਉਠਾਂਦਾ ਹੈ। ਗੁਰੂ ਨੂੰ ਮਿਲਣ ਤੋਂ ਬਿਨਾ ਘੋਰ ਹਨੇਰੇ ਵਿਚ ਅਹੰਕਾਰ ਵਿਚ ਰਹਿੰਦਾ ਹੈ। ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨੁੱਖ ਜ਼ਿੰਦਗੀ (ਦੀ ਬਾਜ਼ੀ) ਹਾਰ ਕੇ ਆਤਮਕ ਮੌਤ ਸਹੇੜਦਾ ਹੈ। 70।
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ {ਪੰਨਾ 946}
ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੇ (ਆਪਣੀ) ਹਉਮੈ ਨੂੰ ਮਾਰ ਕੇ ਆਪਣਾ ਮਨ ਜਿੱਤ ਲਿਆ ਹੈ, ਉਸ ਨੇ ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪਰੋ ਲਿਆ ਹੈ, ਮੌਤ ਦਾ ਡਰ ਮਾਰ ਮੁਕਾ ਕੇ ਉਸ ਨੇ ਜਗਤ ਜਿੱਤ ਲਿਆ ਹੈ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਹਜ਼ੂਰੀ ਵਿਚ ਨਹੀਂ ਜਾਂਦਾ (ਭਾਵ, ਜਿੱਤ ਕੇ ਜਾਂਦਾ ਹੈ) ।
ਗੁਰਮੁਖ ਮਨੁੱਖ ਨੂੰ ਪ੍ਰਭੂ ਸੰਜੋਗ ਬਣਾ ਕੇ (ਆਪਣੇ ਵਿਚ) ਮਿਲਾ ਲੈਂਦਾ ਹੈ (ਇਸ ਭੇਤ ਨੂੰ) ਉਹ ਗੁਰਮੁਖ (ਹੀ) ਸਮਝਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਨਾਲ) ਜਾਣ-ਪਛਾਣ ਬਣਾ ਲੈਂਦਾ ਹੈ। 71।
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ {ਪੰਨਾ 946}
ਅਰਥ: ਹੇ ਜੋਗੀ! ਸੁਣ, ਸਾਰੇ ਉਪਦੇਸ਼ ਦਾ ਸਾਰ (ਇਹ ਹੈ ਕਿ) ਪ੍ਰਭੂ ਦੇ ਨਾਮ ਤੋਂ ਬਿਨਾ ਜੋਗ (ਪ੍ਰਭੂ ਦਾ ਮਿਲਾਪ) ਨਹੀਂ। ਜੋ ‘ਨਾਮ’ ਵਿਚ ਰੱਤੇ ਹੋਏ ਹਨ ਉਹੀ ਹਰ ਵੇਲੇ ਮਤਵਾਲੇ ਹਨ। ‘ਨਾਮ’ ਤੋਂ ਹੀ ਸੁਖ ਮਿਲਦਾ ਹੈ; ‘ਨਾਮ’ ਤੋਂ ਹੀ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, ‘ਨਾਮ’ ਤੋਂ ਹੀ ਸਾਰੀ ਸੂਝ ਪੈਂਦੀ ਹੈ।
ਪ੍ਰਭੂ ਦਾ ਨਾਮ ਛੱਡ ਕੇ ਜੋ ਮਨੁੱਖ ਹੋਰ ਬਥੇਰੇ ਭੇਖ ਕਰਦੇ ਹਨ ਉਹਨਾਂ ਨੂੰ ਸੱਚੇ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ।
ਹੇ ਜੋਗੀ! ਸਤਿਗੁਰੂ ਤੋਂ ਪ੍ਰਭੂ ਦਾ ‘ਨਾਮ’ ਮਿਲਦਾ ਹੈ (‘ਨਾਮ’ ਮਿਲਿਆਂ ਹੀ) ਜੋਗ ਦੀ ਸੁਰਤਿ ਸਿਰੇ ਚੜ੍ਹਦੀ ਹੈ। ਹੇ ਨਾਨਕ! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ‘ਨਾਮ’ ਤੋਂ ਬਿਨਾ ਮੁਕਤੀ ਨਹੀਂ ਮਿਲਦੀ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਦੱਸ ਦੇਵੇਗਾ ਕਿ ਨਾਮ ਸਿਮਰਨ ਤੋਂ ਬਿਨਾ ਹਉਮੈ ਤੋਂ ਖ਼ਲਾਸੀ ਨਹੀਂ ਹੁੰਦੀ) । 72)
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
गुरमुखि साचु सबदु बीचारै कोइ ॥ गुरमुखि सचु बाणी परगटु होइ ॥ गुरमुखि मनु भीजै विरला बूझै कोइ ॥ गुरमुखि निज घरि वासा होइ ॥ गुरमुखि जोगी जुगति पछाणै ॥ गुरमुखि नानक एको जाणै ॥६९॥
अर्थ: अगर कोई मनुष्य गुरु के हुक्म में चलता है वह सच्चे शब्द को बिचारता है, सतिगुरु की वाणी के माध्यम से सच्चा प्रभु (उसके हृदय में) प्रकट हो जाता है।
गुरमुख मनुष्य का मन (नाम-रस में) भीगता है, (पर इस बात को) कोई विरला ही समझता है। गुरु के सन्मुख मनुष्य का निवास अपने असल स्वरूप में बना रहता है।
जो मनुष्य सतिगुरु के हुक्म में चलता है वह (असल) जोगी है वह (प्रभु से मिलाप की) जुगति पहचानता है। हे नानक! गुरु के हुक्म में चलने वाला मनुष्य एक प्रभु को (हर जगह व्यापक) जानता है।69।
बिनु सतिगुर सेवे जोगु न होई ॥ बिनु सतिगुर भेटे मुकति न कोई ॥ बिनु सतिगुर भेटे नामु पाइआ न जाइ ॥ बिनु सतिगुर भेटे महा दुखु पाइ ॥ बिनु सतिगुर भेटे महा गरबि गुबारि ॥ नानक बिनु गुर मुआ जनमु हारि ॥७०॥
अर्थ: सतिगुरु की बताई हुई कार किए बिना (प्रभु से) मेल नहीं होता, गुरु को मिले बिना मुक्ति नहीं मिलती। गुरु को मिले बगैर प्रभु का नाम नहीं मिल सकता, मनुष्य बहुत कष्ट उठाता है। गुरु को मिले बग़ैर घोर अंधकार में अहंकार में रहता है। हे नानक! सतिगुरु के बिना मनुष्य जिंदगी (की बाजी) हार के आत्मिक मौत सहेड़ता है।70।
गुरमुखि मनु जीता हउमै मारि ॥ गुरमुखि साचु रखिआ उर धारि ॥ गुरमुखि जगु जीता जमकालु मारि बिदारि ॥ गुरमुखि दरगह न आवै हारि ॥ गुरमुखि मेलि मिलाए सुो जाणै ॥ नानक गुरमुखि सबदि पछाणै ॥७१॥
अर्थ: जो मनुष्य गुरु के हुक्म में चलता है उसने (अपने) अहंकार को मार के अपना मन जीत लिया है, उसने सदा टिके रहने वाले प्रभु को अपने हृदय में परो लिया है, मौत का डर मार के उसने जगत जीत लिया है, वह (मनुष्य-जीवन की बाज़ी) हार के हजूरी में नहीं जाता (बल्कि, जीत के जाता है)।
गुरमुख मनुष्य को प्रभु संजोग बना के (अपने में) मिला लेता है (इस भेद को) वह गुरमुख (ही) समझता है। हे नानक! गुरु के सनमुख मनुष्य गुरु के शब्द के माध्यम से (प्रभु के साथ) जान-पहचान बना लेता है।71।
सबदै का निबेड़ा सुणि तू अउधू बिनु नावै जोगु न होई ॥ नामे राते अनदिनु माते नामै ते सुखु होई ॥ नामै ही ते सभु परगटु होवै नामे सोझी पाई ॥ बिनु नावै भेख करहि बहुतेरे सचै आपि खुआई ॥ सतिगुर ते नामु पाईऐ अउधू जोग जुगति ता होई ॥ करि बीचारु मनि देखहु नानक बिनु नावै मुकति न होई ॥७२॥
अर्थ: हे जोगी! सुन, सारे उपदेश का सार (ये है कि) प्रभु के नाम के बिना जोग (प्रभु का मिलाप) नहीं। जो ‘नाम’ में रति हैं वे हर समय मतवाले हैं। ‘नाम’ से ही सुख मिलता है; ‘नाम’ से ही पूर्ण ज्ञान प्राप्त होता है, ‘नाम’ से ही सारी सूझ पड़ती है।
प्रभु के नाम को छोड़ के जो मनुष्य और बहुत सारे भेख करते हैं उन्हें सच्चे प्रभु ने स्वयं गलत राह पर डाल दिया है।
हे जोगी! सतिगुरु से प्रभु का ‘नाम’ मिलता है (‘नाम’ मिलने से ही) जोग की तवज्जो सिरे चढ़ती है। हे नानक! मन में विचार के देख लो, ‘नाम’ के बिना मुक्ति नहीं मिलती (भाव, तुम्हारा अपना व्यक्तिगत अनुभव स्पष्ट कर देगा कि नाम स्मरण के बिना अहंकार से निजात नहीं मिलती)।72।
तेरी गति मिति तूहै जाणहि किआ को आखि वखाणै ॥ तू आपे गुपता आपे परगटु आपे सभि रंग माणै ॥ साधिक सिध गुरू बहु चेले खोजत फिरहि फुरमाणै ॥ मागहि नामु पाइ इह भिखिआ तेरे दरसन कउ कुरबाणै ॥ अबिनासी प्रभि खेलु रचाइआ गुरमुखि सोझी होई ॥ नानक सभि जुग आपे वरतै दूजा अवरु न कोई ॥७३॥१॥
अर्थ: तू कैसा है और कितना बड़ा है, हे प्रभु! ये बात तू स्वयं ही जानता है। कोई और क्या कह के बता सकता है? तू स्वयं ही छुपा हुआ है तू स्वयं ही प्रकट है (भाव, सूक्षम और स्थूल तू स्वयं ही है), तू स्वयं ही सारे रंग भोग रहा है।
साधना करने वाले और साधना में सिद्ध जोगी, गुरु और उनके कई चेले तेरे हुक्म में तुझे खोजते फिरते हैं, तुझसे तेरा ‘नाम’ माँगते हैं, तुझसे ये भिक्षा ले के तेरे दीदार से सदके होते हैं।
हे नानक! अविनाशी प्रभु ने (इस जगत की) खेल रची है गुरमुख मनुष्य को ये समझ आ जाती है। सारे ही युगों में वह स्वयं ही मौजूद है, कोई और दूसरा (उस जैसा) नहीं।73।1।
🙏🙏🙏🙏🙏
