ਪਰਵਿੰਦਰ ਝੋਟੇ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਸ਼ੁਰੂ, ਅੱਜ ਦੁਪਹਿਰ 1 ਵਜੇ ਹੋਣਗੀਆਂ ਅੰਤਿਮ ਰਸਮਾਂ

ਨਿਊਜ਼ ਪੰਜਾਬ

7 ਨਵੰਬਰ,2026

ਪਰਵਿੰਦਰ ਝੋਟੇ ਦੇ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਪੀਜੀਆਈ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਮੁੜ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਦੁਪਹਿਰ 1 ਵਜੇ ਮਾਨਸਾ ਵਿਖੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ‘ਤੇ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਸਬੰਧੀ ਖੇਤਾਂ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜੇਸੀਬੀ ਮਸ਼ੀਨ ਨਾਲ ਜ਼ਮੀਨ ਨੂੰ ਪੱਧਰਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 24 ਦਿਨਾਂ ਤੱਕ ਫ੍ਰੀਜ਼ਰ ਵਿੱਚ ਰਹਿਣ ਕਾਰਨ ਮ੍ਰਿਤਕ ਦੇਹ ਦਾ ਤਾਪਮਾਨ ਆਮ ਨਾ ਹੋਣ ਕਰਕੇ ਪਿਛਲੇ ਦਿਨੀਂ ਡਾਕਟਰਾਂ ਦੀ ਟੀਮ ਪੋਸਟਮਾਰਟਮ ਨਹੀਂ ਕਰ ਸਕੀ ਸੀ। ਉੱਧਰ, ਝੋਟੇ ਦੇ ਪਿਤਾ ਬਾਪੂ ਭੀਮ ਸਿੰਘ ਨੇ ਮੰਗ ਕੀਤੀ ਸੀ ਕਿ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ। ਉਨ੍ਹਾਂ ਨੇ ਤਬਾਦਲਾ ਹੋਣ ਤੱਕ ਅੰਨ ਦਾ ਇੱਕ ਦਾਣਾ ਵੀ ਨਾ ਖਾਣ ਦਾ ਐਲਾਨ ਕੀਤਾ ਸੀ।