ਟਰੋਲ ਕਰਨ ਵਾਲਿਆਂ ਨੂੰ ਪਰਵਿੰਦਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਦਾ ਕਰਾਰਾ ਜਵਾਬ, ਕਿਹਾ- ਅਸੀਂ ਹਾਰ ਨਹੀਂ ਮੰਨਾਂਗੇ

ਨਿਊਜ਼ ਪੰਜਾਬ

7 ਨਵੰਬਰ,2026

ਪਰਵਿੰਦਰ ਝੋਟੇ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਟਰੋਲ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਨੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਹਿਲਾਂ ਪਰਿਵਾਰ ਆਮ ਲੋਕਾਂ ਵਾਂਗ ਆਪਣੀ ਜ਼ਿੰਦਗੀ ਬਤੀਤ ਕਰ ਰਿਹਾ ਸੀ, ਪਰ ਹੁਣ ਜੇਕਰ ਕੋਈ ਇਹ ਸਮਝਦਾ ਹੈ ਕਿ ਪਰਿਵਾਰ ਨੇ ਹਾਰ ਮੰਨ ਲਈ ਹੈ ਤਾਂ ਇਹ ਬਿਲਕੁਲ ਗਲਤ ਹੈ। ਮਨਪ੍ਰੀਤ ਕੌਰ ਨੇ ਕਿਹਾ ਕਿ ਧਰਨੇ ਵਿੱਚ 20 ਹਜ਼ਾਰ ਲੋਕ ਸ਼ਾਮਲ ਹੋਏ ਸਨ ਅਤੇ ਪਰਿਵਾਰ ਝੋਟੇ ਦੀ ਮ੍ਰਿਤਕ ਦੇਹ ਨੂੰ ਇੱਕ ਸਾਲ ਤੱਕ ਵੀ ਰੱਖ ਸਕਦਾ ਸੀ। ਉਨ੍ਹਾਂ ਟਰੋਲ ਕਰਨ ਵਾਲਿਆਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਹ ਕਿਸੇ ਦੀ ਟਰੋਲਿੰਗ ਤੋਂ ਡਰ ਕੇ ਕੋਈ ਗਲਤ ਕਦਮ ਨਹੀਂ ਚੁੱਕਣਗੇ ਅਤੇ ਪਰਿਵਾਰ ਇਨਸਾਫ਼ ਦੀ ਲੜਾਈ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਪਰਿਵਾਰ ਦਾ ਸਾਥ ਦੇਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਪੀਜੀਆਈ ਚੰਡੀਗੜ੍ਹ ਵਿੱਚ 24 ਦਿਨਾਂ ਤੱਕ ਫ੍ਰੀਜ਼ਰ ਵਿੱਚ ਰਹਿਣ ਕਾਰਨ ਮ੍ਰਿਤਕ ਦੇਹ ਦਾ ਤਾਪਮਾਨ ਆਮ ਨਾ ਹੋਣ ਕਰਕੇ ਡਾਕਟਰਾਂ ਦੀ ਟੀਮ ਪੋਸਟਮਾਰਟਮ ਕਰਨ ਵਿੱਚ ਅਸਮਰੱਥ ਰਹੀ ਸੀ।