ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਕੋਟ ਧਰਮੂ ਦੇ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਹੋਵੇਗਾ ਧਾਰਮਿਕ ਸਮਾਗਮ

ਨਿਊਜ਼ ਪੰਜਾਬ

9 ਨਵੰਬਰ,2026

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਕਰਵਾਈ ਜਾਵੇਗੀ। ਇਸ ਸਬੰਧੀ ਧਾਰਮਿਕ ਸਮਾਗਮ ਦੌਰਾਨ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੰਗਤ ਵੱਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 26 ਦਿਨਾਂ ਬਾਅਦ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਚੰਡੀਗੜ੍ਹ ਦੇ ਪੀਜੀਆਈ ਵਿਖੇ ਪੋਸਟਮਾਰਟਮ ਹੋਣ ਤੋਂ ਬਾਅਦ ਉਨ੍ਹਾਂ ਦਾ ਮਾਨਸਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਸੀ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਸੀ।