ਦੀਵਾਲੀ ਮਗਰੋਂ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ, 3 ਦਿਨ ਧੁੰਦ ਦਾ ਅਲਰਟ

ਨਿਊਜ਼ ਪੰਜਾਬ

9 ਨਵੰਬਰ,2026

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਪਟਾਕਿਆਂ ਦੇ ਧੂੰਏਂ ਕਾਰਨ ਸੂਬੇ ਦੇ ਕਈ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਗਈ ਹੈ। ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 300 ਦੇ ਪਾਰ ਪਹੁੰਚ ਗਿਆ ਹੈ, ਜੋ ਲੋਕਾਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਦੌਰਾਨ ਧੁੰਦ ਛਾਈ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਪ੍ਰਦੂਸ਼ਣ ਅਤੇ ਧੁੰਦ ਦੀ ਦੋਹਰੀ ਮਾਰ ਕਾਰਨ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਸਵੇਰੇ ਅਤੇ ਸ਼ਾਮ ਵੇਲੇ ਬਿਨਾਂ ਜ਼ਰੂਰਤ ਘਰੋਂ ਬਾਹਰ ਨਿਕਲਣ ਤੋਂ ਬਚਣ ਅਤੇ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।