ਨਿਊਜ਼ ਪੰਜਾਬ
9 ਨਵੰਬਰ,2026
ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਜ਼ਿਲ੍ਹਾ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਆਪਣੀ ਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਅਤੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਗੁਜਰਾਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਇਸ ਦਾ ਸਕਾਰਾਤਮਕ ਪ੍ਰਭਾਵ ਦੇਖਣ ਨੂੰ ਮਿਲੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਕਾਲੀ ਦਲ ਨਾਲ ਜੁੜਨਗੀਆਂ। ਇਸ ਮੌਕੇ ਬੀਬੀ ਹਰਜਿੰਦਰ ਕੌਰ ਨੇ ਵੀ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਐਡਵੋਕੇਟ ਗੁਜਰਾਲ ਵਾਰਡ ਨੰਬਰ 23 ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਗਰਮ ਭੂਮਿਕਾ ਨਿਭਾਉਣਗੇ।
