ਨਿਊਜ਼ ਪੰਜਾਬ
9 ਨਵੰਬਰ,2026
ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅੱਜ ਤੋਂ ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ 137 ਦਵਾਈਆਂ ਦੀਆਂ ਘਟੀਆਂ ਕੀਮਤਾਂ ਲਾਗੂ ਹੋ ਗਈਆਂ ਹਨ। ਰਾਸ਼ਟਰੀ ਫਾਰਮਾਸਿਊਟੀਕਲ ਕੀਮਤ ਅਥਾਰਟੀ (NPPA) ਦੇ ਫੈਸਲੇ ਤਹਿਤ 600 ਬ੍ਰਾਂਡਾਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ 50 ਫ਼ੀਸਦੀ ਤੋਂ ਵੱਧ ਕਟੌਤੀ ਕੀਤੀ ਗਈ ਹੈ, ਜਦਕਿ ਸਭ ਤੋਂ ਵੱਧ ਕੀਮਤ 96.45 ਫ਼ੀਸਦੀ ਤੱਕ ਘਟਾਈ ਗਈ ਹੈ। ਇਸ ਫੈਸਲੇ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸਾਲ ਲਗਭਗ 3,502 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ। ਸਰਕਾਰ ਦੇ ਇਸ ਕਦਮ ਨੂੰ ਕੈਂਸਰ ਦੇ ਇਲਾਜ ਨੂੰ ਸਸਤਾ, ਕਿਫਾਇਤੀ ਅਤੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਵੱਲ ਇੱਕ ਵੱਡੀ ਪਹਿਲ ਮੰਨਿਆ ਜਾ ਰਿਹਾ ਹੈ।
