11 ਨਵੰਬਰ ਨੂੰ ਕੋਟਕਪੂਰਾ ਪਹੁੰਚਣਗੇ ਸੁਖਬੀਰ ਬਾਦਲ, ਵਪਾਰੀਆਂ ਤੇ ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ

ਨਿਊਜ਼ ਪੰਜਾਬ

11 ਨਵੰਬਰ,2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਵਰਗਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 11 ਨਵੰਬਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪਹੁੰਚਣਗੇ, ਜਿੱਥੇ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਕਾਰੋਬਾਰ ਨਾਲ ਜੁੜੀਆਂ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਦੁਪਹਿਰ 2 ਵਜੇ ਫਰੀਦਕੋਟ ਰੋਡ ਸਥਿਤ ਸੰਗਮ ਪੈਲੇਸ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਇਸ ਤੋਂ ਪਹਿਲਾਂ ਯੂਥ ਵਿੰਗ, ਐਸਸੀ ਅਤੇ ਬੀਸੀ ਭਾਈਚਾਰਿਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਵੱਖ-ਵੱਖ ਵਰਗਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ 2027 ਵਿੱਚ ਸਰਕਾਰ ਬਣਨ ‘ਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਹੈ। ਇਸ ਮੀਟਿੰਗ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।