”ਕੈਪਟਨ ਨੂੰ ਸਵਾਲ” – ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਸੰਬੰਧੀ ਪ੍ਰਸਤਾਵ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜਿਆ ਜਾਵੇਗਾ-ਮੁੱਖ ਮੰਤਰੀ
ਜਦੋਂ ਫੇਸਬੁੱਕ ਰਾਹੀਂ ਜ਼ਿਲ•ਾ ਲੁਧਿਆਣਾ ਵਾਸੀ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੇ
–
ਨਿਊਜ਼ ਪੰਜਾਬ
ਲੁਧਿਆਣਾ, 28 ਜੂਨ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਸੈਸ਼ਨ ”ਕੈਪਟਨ ਨੂੰ ਸਵਾਲ” ਦੌਰਾਨ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਗੁਰਪ੍ਰੀਤ ਸਿੰਘ ਗਿੱਲ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ•ਾਂ ਦੀ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਸੰਬੰਧੀ ਪ੍ਰਸਤਾਵ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਕੋਲ ਰੱਖੇਗੀ। ਉਨ•ਾਂ ਕਿਹਾ ਕਿ ਅਜਿਹੇ ਫੈਸਲੇ ਸੂਬਾ ਸਰਕਾਰਾਂ ਆਪਣੇ ਪੱਧਰ ‘ਤੇ ਨਹੀਂ ਕਰ ਸਕਦੀਆਂ। ਉਨ•ਾਂ ਕਿਹਾ ਕਿ ਉਨ•ਾਂ ਨੇ ਮੁਹਾਲੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਰੱਖਣ ਸਬੰਧੀ ਵੀ ਅਜਿਹਾ ਹੀ ਪ੍ਰਸਤਾਵ ਭੇਜਿਆ ਸੀ, ਉਸੇ ਤਰਜ਼ ‘ਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਲਈ ਯਤਨ ਕੀਤਾ ਜਾਵੇਗਾ।
ਇਸੇ ਤਰ•ਾਂ ਲੁਧਿਆਣਾ ਵਾਸੀ ਕਰਨ ਸ਼ਰਮਾ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫੈਸਲਾ ਸਥਿਤੀ ‘ਤੇ ਨਿਰਭਰ ਹੋਵੇਗਾ ਪਰ ਕੋਵਿਡ ਦੇ ਫੈਲਾਅ ਨੂੰ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ•ਾਂ ਤਿਆਰ ਹਨ। ਉਨ•ਾਂ ਕਿਹਾ ਕਿ ”ਇਹ ਤੁਹਾਡੇ ਹੱਥ-ਵੱਸ ਹੈ। ਜੇਕਰ ਅਸੀਂ ਮਹਾਂਮਾਰੀ ਨੂੰ ਕਾਬੂ ਕਰਨ ਦੇ ਸਮਰੱਥ ਹੋ ਜਾਂਦੇ ਹਾਂ ਤਾਂ ਲੌਕਡਾਊਨ ਦੀ ਕੋਈ ਲੋੜ ਨਹੀਂ ਰਹੇਗੀ ਪਰ ਜੇਕਰ ਸਥਿਤੀ ਕਾਬੂ ਤੋਂ ਬਾਹਰ ਹੋਈ ਤਾਂ ਕੋਈ ਹੋਰ ਰਸਤਾ ਨਹੀਂ ਬਚੇਗਾ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਖਾਤਰ ਹੀ ਲੌਕਡਾਊਨ ਲਾਗੂ ਕੀਤਾ ਗਿਆ।”
ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਭਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਣ ਕਰਕੇ ਜਨਤਕ ਤੌਰ ‘ਤੇ ਮਾਸਕ ਪਹਿਨਣ ਦੀ ਪਾਲਣਾ ਸਖਤੀ ਨਾਲ ਕਰਨੀ ਚਾਹੀਦੀ ਹੈ। ਉਨ•ਾਂ ਨੇ ਪੰਜਾਬ ਦੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੋਰ ਸਿਹਤ ਸੁਰੱਖਿਆ ਉਪਾਵਾਂ ਦਾ ਉਲੰਘਣ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧ ਵਿੱਚ ਚਲਾਨ ਕੱਟਣ ਦੀ ਲੋੜ ਨਹੀਂ ਹੋਣੀ ਚਾਹੀਦੀ ਕਿਉਂਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ•ਾਂ ਦੱਸਿਆ ਕਿ ਇਕੱਲੇ ਸ਼ੁੱਕਰਵਾਰ ਮਾਸਕ ਨਾ ਪਹਿਨਣ ‘ਤੇ 4024 ਵਿਅਕਤੀਆਂ ਦਾ ਚਲਾਨ ਕੀਤਾ ਗਿਆ ਅਤੇ 45 ਵਿਅਕਤੀਆਂ ਦਾ ਚਲਾਨ ਜਨਤਕ ਤੌਰ ‘ਤੇ ਥੁੱਕਣ ਕਰਕੇ ਕੀਤਾ ਗਿਆ। ਉਨ•ਾਂ ਕਿਹਾ ਕਿ ਮਾਸਕ ਨਾ ਪਹਿਨਣਾ, ਸਮਾਜਿਕ ਵਿੱਥ ਨਾ ਰੱਖਣਾ ਜਾਂ ਜਨਤਕ ਤੌਰ ‘ਤੇ ਥੁੱਕਣਾ ਸਮਾਜ ਵਿਰੋਧੀ ਕਾਰਵਾਈਆਂ ਹਨ। ਉਨ•ਾਂ ਨੇ ਲੋਕਾਂ ਨੂੰ ਸੁਚੇਤ ਰਹਿਣ, ਸੁਰੱਖਿਆ ਉਪਾਵਾਂ ਨੂੰ ਅਪਣਾਉਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਮੰਨਣ ਦੀ ਅਪੀਲ ਕੀਤੀ ਤਾਂ ਕਿ ਇਸ ਮਹਾਂਮਾਰੀ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।
ਲੁਧਿਆਣਾ ਵਾਸੀ ਜਸਵੀਰ ਸਿੰਘ ਗਿੱਲ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀ ਛੁੱਟੀਆਂ ਦੌਰਾਨ ਆਨਲਾਈਨ ਕਲਾਸਾਂ ਬੰਦ ਕਰਵਾਉਣ ਦੀ ਅਪੀਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਛੁੱਟੀਆਂ ਪਹਿਲਾਂ ਹੀ ਲੌਕਡਾਊਨ ਸਮੇਂ ਵਿੱਚ ਐਡਜਸਟ ਕਰ ਦਿੱਤੀਆਂ ਗਈਆਂ ਹਨ ਜਿਸ ਕਰਕੇ ਹੁਣ ਹੋਰ ਛੁੱਟੀਆਂ ਨਹੀਂ ਦਿੱਤੀਆਂ ਜਾ ਸਕਦੀਆਂ। ਉਨ•ਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਹਰ ਪੰਜਾਬੀ ਬੱਚਾ ਵਧੀਆ ਸਿੱਖਿਆ ਹਾਸਲ ਕਰੇ। ਉਨ•ਾਂ ਅੱਗੇ ਕਿਹਾ ਕਿ ਮੌਜੂਦਾ ਸੰਕਟ ਦੇ ਹੱਲ ਹੋਣ ਉਪਰੰਤ ਸਕੂਲ ਮੁੜ ਖੋਲ•ੇ ਜਾਣਗੇ।
ਇਸੇ ਤਰ•ਾਂ ਲੁਧਿਆਣਾ ਵਾਸੀ ਅਮਰਪਾਲ ਸਿੰਘ ਗਰੇਵਾਲ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਜਨਰਲ ਸ਼੍ਰੇਣੀ ਲਈ ਡੀ.ਐਸ.ਪੀਜ਼ ਅਤੇ ਸਬ ਇੰਸਪੈਕਟਰ ਦੀ ਭਰਤੀ ਲਈ ਉਚ ਉਮਰ ਹੱਦ 28 ਤੋਂ ਵਧਾ ਕੇ 32 ਸਾਲ ਕਰਨ ਦੇ ਮੁੱਦੇ ਨੂੰ ਮੰਤਰੀ ਮੰਡਲ ਕੋਲ ਉਠਾਉਣ ਸਬੰਧੀ ਸਹਿਮਤ ਦਿੱਤੀ।