ਮੋਹਾਲੀ CBI ਅਦਾਲਤ ਦਾ ਵੱਡਾ ਫੈਸਲਾ, 32 ਸਾਲ ਪੁਰਾਣੇ ਅਗਵਾ ਮਾਮਲੇ ’ਚ ਪੰਜਾਬ ਪੁਲਿਸ ਦਾ ਸਾਬਕਾ DSP ਦੋਸ਼ੀ ਕਰਾਰ

ਨਿਊਜ਼ ਪੰਜਾਬ

11 ਨਵੰਬਰ,2026

ਮੋਹਾਲੀ ਦੀ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਅਮਰੀਕ ਸਿੰਘ ਅਗਵਾ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਬੁੱਧਵਾਰ, 11 ਨਵੰਬਰ ਨੂੰ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਨੂੰ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 365 ਅਤੇ 120ਬੀ ਤਹਿਤ ਅਗਵਾ ਅਤੇ ਅਪਰਾਧਿਕ ਸਾਜ਼ਿਸ਼ ਦਾ ਦੋਸ਼ੀ ਪਾਇਆ। ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਪੰਜਾਬ ਪੁਲਿਸ ਦੀ ਟੀਮ ਵੱਲੋਂ ਲੁਧਿਆਣਾ ਦੇ ਹੋਟਲ ਅਮਲਤਾਸ਼ ਤੋਂ ਅਮਰੀਕ ਸਿੰਘ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਵਿੱਚ ਸੀਬੀਆਈ ਨੇ ਪੰਜ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਅਦਾਲਤ ਨੇ ਸਹਿ-ਮੁਲਜ਼ਮ ਡੀਐਸਪੀ ਪਰਮਿੰਦਰਜੀਤ ਸਿੰਘ ਨੂੰ ਬਰੀ ਕਰ ਦਿੱਤਾ ਹੈ, ਜਦਕਿ ਤਿੰਨ ਹੋਰ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਹੁਣ ਅਦਾਲਤ ਵੱਲੋਂ 12 ਨਵੰਬਰ ਨੂੰ ਦੋਸ਼ੀ ਸਾਬਕਾ ਡੀਐਸਪੀ ਦੀ ਸਜ਼ਾ ਦਾ ਐਲਾਨ ਕੀਤਾ ਜਾਵੇਗਾ।