ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼
ਨਿਊਜ਼ ਪੰਜਾਬ
ਚੰਡੀਗੜ•, 28 ਜੂਨ – ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2019 ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.) ਸੀ੍ਰ ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in ਅਤੇ http://
ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲ•ੇ ਵਿੱਚ ਜ਼ਿਲ•ਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ•ਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ•ਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।
ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ। ਇਨ•ਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।