ਨਿਊਜ਼ ਪੰਜਾਬ
13 ਨਵੰਬਰ,2026
ਸ਼੍ਰੋਮਣੀ ਅਕਾਲੀ ਦਲ ਨੇ ਮਹਿਲਾ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਇਸਤਰੀ ਅਕਾਲੀ ਦਲ ਦੇ ਸੰਗਠਨਾਤਮਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ। ਇਸ ਸੂਚੀ ਵਿੱਚ 10 ਸੀਨੀਅਰ ਮੀਤ ਪ੍ਰਧਾਨਾਂ ਅਤੇ 14 ਮੀਤ ਪ੍ਰਧਾਨਾਂ ਸਮੇਤ ਜਨਰਲ ਸਕੱਤਰ, ਸਕੱਤਰ ਅਤੇ ਸੰਯੁਕਤ ਸਕੱਤਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨਾਂ ਵਿੱਚ ਬੀਬੀ ਕੰਚਨਪ੍ਰੀਤ ਕੌਰ ਤਰਨ ਤਾਰਨ, ਬੀਬੀ ਰਮਨਦੀਪ ਕੌਰ ਸ਼ੇਰੋਂ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਵਿਰਕ ਸੰਗਰੂਰ, ਬੀਬੀ ਤਜਿੰਦਰ ਕੌਰ ਸੰਧੂ ਲੁਧਿਆਣਾ, ਬੀਬੀ ਕਸ਼ਮੀਰ ਕੌਰ ਗੁਰੂ ਹਰਸਹਾਏ, ਬੀਬੀ ਸ਼ਰਨਜੀਤ ਕੌਰ ਜੀਂਦੜ ਗੁਰਦਾਸਪੁਰ,ਬੀਬੀ ਕਿਰਨਦੀਪ ਕੌਰ ਕਾਦੀਆਂ ਲੁਧਿਆਣਾ, ਬੀਬੀ ਦਵਿੰਦਰ ਕੌਰ ਖਾਲਸਾ ਬਠਿੰਡਾ, ਬੀਬੀ ਪਾਲੋ ਕੌਰ ਮਲੋਟ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਆਂ ਦੇ ਨਾਮ ਸ਼ਾਮਲ ਹਨ।
ਮੀਤ ਪ੍ਰਧਾਨਾਂ ਵਿੱਚ ਬੀਬੀ ਰਜਿੰਦਰ ਕੌਰ ਬਠਿੰਡਾ, ਬੀਬੀ ਤੇਜ ਕੌਰ ਬਠਿੰਡਾ, ਬੀਬੀ ਬਲਜਿੰਦਰ ਕੌਰ ਕਪੂਰਥਲਾ, ਬੀਬੀ ਹਰਕਿਰਨਜੀਤ ਕੌਰ ਹੁਸਿ਼ਆਰਪੁਰ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਸਤਵੰਤ ਕੌਰ ਜਲੰਧਰ, ਬੀਬੀ ਦਲਜੀਤ ਕੌਰ ਪਠਾਨਕੋਟ, ਬੀਬੀ ਜਸਪ੍ਰੀਤ ਕੌਰ ਪਾਇਲ, ਬੀਬੀ ਕਰਮਦੀਪ ਕੌਰ ਢਿੱਲੋਂ ਅਬੋਹਰ, ਬੀਬੀ ਸ਼ੈਰੀ ਗੋਇਲ ਬਠਿੰਡਾ, ਬੀਬੀ ਹਰਮਨ ਸ਼ਰਮਾ ਬਠਿੰਡਾ, ਬੀਬੀ ਹਰਪ੍ਰੀਤ ਕੌਰ ਨਾਭਾ, ਬੀਬੀ ਬਲਜਿੰਦਰ ਕੌਰ ਕਲਮਾਂ ਰੋਪੜ੍ਹ ਅਤੇ ਬੀਬੀ ਜਸਵਿੰਦਰ ਕੌਰ ਜਲੰਧਰ ਦੇ ਨਾਮ ਸ਼ਾਮਲ ਹਨ।
ਬੀਬੀ ਰਚਨਾ ਉਬਰਾਏ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਹੋਣਗੇ। ਬੀਬੀ ਤਰਸੇਮ ਕੌਰ ਫਿਲੌਰ, ਬੀਬੀ ਦਲਜੀਤ ਕੌਰ ਲਹਿਰਾਗਾਗਾ, ਡਾ ਸੰਦੀਪ ਕੌਰ ਲਹਿਰਾ, ਬੀਬੀ ਡਿੰਪੀ ਬਠਿੰਡਾ, ਸ਼੍ਰੀਮਤੀ ਨੀਤੀ ਤਲਵਾੜ ਹੁਸਿ਼ਆਰਪੁਰ, ਬੀਬੀ ਦਲਜੀਤ ਕੌਰ ਫਗਵਾੜਾ, ਬੀਬੀ ਬਲਵਿੰਦਰ ਕੌਰ ਜਲੰਧਰ, ਬੀਬੀ ਗੁਰਪ੍ਰੀਤ ਕੌਰ ਮੂਸਾ ਮਾਨਸਾ, ਬੀਬੀ ਮੀਰਾ ਕਪੂਰਥਲਾ, ਬੀਬੀ ਰਜਨੀ ਕਪੂਰਥਲਾ, ਬੀਬੀ ਚਰਨਜੀਤ ਕੌਰ ਸ਼ਾਮਪੁਰਾ ਰੋਪੜ੍ਹ ਅਤੇ ਬੀਬੀ ਹਰਸਿਮਰਨਜੀਤ ਕੌਰ ਮੋਹਾਲੀ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਬਣਾਇਆ ਗਿਆ ਹੈ।
ਇਸਤਰੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਵਿੱਚ ਬੀਬੀ ਸੰਤੋਸ਼ ਫਾਜਲਿਕਾ, ਬੀਬੀ ਕੰਵਲਜੀਤ ਕੌਰ ਬਾਮੁਵਾਲ ਭੁਲੱਥ, ਬੀਬੀ ਜਸਵੀਰ ਕੌਰ ਲੰਡੇ ਬਾਘਾਪੁਰਾਣਾ, ਬੀਬੀ ਜੋਗਿੰਦਰ ਕੌਰ ਸੁਜਾਨਪੁਰ, ਬੀਬੀ ਰੀਤਿਕਾ ਪਠਾਨਕੋਟ, ਬੀਬੀ ਰਾਣੀ ਧਾਲੀਵਾਲ ਲੁਧਿਆਣਾ ਅਤੇ ਬੀਬੀ ਰਮਨਦੀਪ ਕੌਰ ਲੁਧਿਆਣਾ ਦੇ ਨਾਮ ਸ਼ਾਮਲ ਹਨ ।
ਡਾ. ਦਲਜੀਤ ਸਿੰਘ ਚੀਮਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਪੂਰੀ ਲਗਨ ਨਾਲ ਕੰਮ ਕਰਨਗੇ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਮੁੱਖ ਭੂਮਿਕਾ ਨਿਭਾਉਣਗੇ।
