ਨਿਊਜ਼ ਪੰਜਾਬ
13 ਨਵੰਬਰ,2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਉਹ 14 ਨਵੰਬਰ ਨੂੰ ਹੋਣ ਵਾਲੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਸੁਖਮਨਦੀਪ ਨੂੰ ਦੋ ਦਿਨ ਦੀ ਅੰਤਰਿਮ ਜ਼ਮਾਨਤ ਮਿਲੀ ਹੈ। ਜ਼ਿਕਰਯੋਗ ਹੈ ਕਿ 84 ਸਾਲਾ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਮਨੁੱਖੀ ਆਧਾਰ ’ਤੇ ਅਦਾਲਤ ਵਿੱਚ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
