ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ, ਅੱਜ ਤੋਂ ਨਵੇਂ ਰੇਟ ਲਾਗੂ; ਜਾਣੋ ਕਿੰਨਾ ਮਹਿੰਗਾ ਹੋਇਆ ਦੁੱਧ

ਨਿਊਜ਼ ਪੰਜਾਬ

13 ਨਵੰਬਰ,2026

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ (ਮਿਲਕਫੈੱਡ) ਵੱਲੋਂ ਦੁੱਧ ਦੀਆਂ ਵੱਖ-ਵੱਖ ਕਿਸਮਾਂ ਦੀਆਂ ਕੀਮਤਾਂ ਵਿੱਚ 1 ਤੋਂ 8 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ 13 ਨਵੰਬਰ ਤੋਂ ਲਾਗੂ ਹੋ ਗਈਆਂ ਹਨ। ਇਸ ਤਹਿਤ 500 ਮਿਲੀਲੀਟਰ ਫੁੱਲ ਕਰੀਮ ਦੁੱਧ ਦੀ ਕੀਮਤ 36 ਤੋਂ ਵਧਾ ਕੇ 38 ਰੁਪਏ, ਸਟੈਂਡਰਡ ਦੁੱਧ ਦੀ 33 ਤੋਂ 35 ਰੁਪਏ, ਟੋਨਡ ਦੁੱਧ ਦੀ 30 ਤੋਂ 31 ਰੁਪਏ ਅਤੇ ਡਬਲ ਟੋਨਡ ਦੁੱਧ ਦੀ ਕੀਮਤ 27 ਤੋਂ ਵਧਾ ਕੇ 28 ਰੁਪਏ ਕਰ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ ਪੁਰਾਣੀ ਪੈਕੇਜਿੰਗ ਖ਼ਤਮ ਹੋਣ ਤੱਕ ਪੈਕੇਟਾਂ ‘ਤੇ ਪੁਰਾਣੀਆਂ ਕੀਮਤਾਂ ਹੀ ਛਪੀਆਂ ਰਹਿਣਗੀਆਂ, ਪਰ ਗਾਹਕਾਂ ਨੂੰ ਨਵੀਂ ਰੇਟ ਲਿਸਟ ਅਨੁਸਾਰ ਹੀ ਪੈਸੇ ਦੇਣੇ ਪੈਣਗੇ। ਇਸ ਤੋਂ ਪਹਿਲਾਂ ਅਮੂਲ ਅਤੇ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ 2 ਤੋਂ 4 ਰੁਪਏ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਸੀ, ਜਿਸ ਨਾਲ ਆਮ ਲੋਕਾਂ ਦੇ ਘਰੇਲੂ ਬਜਟ ‘ਤੇ ਹੋਰ ਬੋਝ ਪਵੇਗਾ।