ਨਿਊਜ਼ ਪੰਜਾਬ
14 ਨਵੰਬਰ,2026
ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਹਾਲ ਹੀ ਵਿੱਚ ਲਾਂਚ ਹੋਈ ਕਿਤਾਬ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਉਨ੍ਹਾਂ ਵਿਰੁੱਧ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਕੈਪਟਨ ਅਤੁਲ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਕੰਗਨਾ ਨੇ ਆਪਣੀ ਪੋਸਟ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀ ਮੌਤ ਬਾਰੇ ਭੜਕਾਊ ਟਿੱਪਣੀਆਂ ਕੀਤੀਆਂ ਅਤੇ ਸੋਨੀਆ ਗਾਂਧੀ ਬਾਰੇ ਵੀ ਇਤਰਾਜ਼ਯੋਗ ਦਾਅਵੇ ਕੀਤੇ। ਪੁਲਿਸ ਅਨੁਸਾਰ ਇਹ ਮਾਮਲਾ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਫੈਲਾਉਣ, ਅਪਰਾਧਿਕ ਧਮਕੀ ਅਤੇ ਮਾਣਹਾਨੀ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
