ਨਿਊਜ਼ ਪੰਜਾਬ
14 ਨਵੰਬਰ 2026
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਹਲਕੀ ਠੰਡ ਵਿਚਾਲੇ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਬਾਰਿਸ਼ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ ਕਮੀ ਆਉਣ ਦੇ ਨਾਲ ਠੰਡ ਦਾ ਅਸਰ ਵਧੇਗਾ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 16 ਤੋਂ 18 ਨਵੰਬਰ ਦਰਮਿਆਨ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਿਸ ਕਾਰਨ ਸਵੇਰੇ ਅਤੇ ਰਾਤ ਸਮੇਂ ਠੰਡ ਹੋਰ ਤੇਜ਼ ਹੋਵੇਗੀ।
