ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, 15 ਸਾਲ ਦੀ ਉਮਰ ’ਚ ਬਣੇ ਦੁਨੀਆ ਦੇ ਸਭ ਤੋਂ ਨੌਜਵਾਨ ਟੀ-20 ਕਪਤਾਨ

ਨਿਊਜ਼ ਪੰਜਾਬ

15 ਨਵੰਬਰ,2026

ਭਾਰਤ ਦੇ ਘਰੇਲੂ ਟੀ-20 ਟੂਰਨਾਮੈਂਟ ਸੈਯਦ ਮੁਸ਼ਤਾਕ ਅਲੀ ਟਰਾਫੀ ਦੇ ਨਵੇਂ ਸੀਜ਼ਨ ਦੀ ਸ਼ੁਰੂਆਤ ਧਮਾਕੇਦਾਰ ਅੰਦਾਜ਼ ਵਿੱਚ ਹੋਈ। ਨੌਜਵਾਨ ਕ੍ਰਿਕਟਰ ਵੈਭਵ ਸੂਰਯਵੰਸ਼ੀ ਨੇ ਮਹਿਜ਼ 15 ਸਾਲ ਅਤੇ 232 ਦਿਨ ਦੀ ਉਮਰ ਵਿੱਚ ਬਿਹਾਰ ਦੀ ਕਪਤਾਨੀ ਕਰਦਿਆਂ ਟੀ-20 ਕ੍ਰਿਕਟ ਦੇ ਇਤਿਹਾਸ ਵਿੱਚ ਸਭ ਤੋਂ ਨੌਜਵਾਨ ਕਪਤਾਨ ਬਣਨ ਦਾ ਵਿਸ਼ਵ ਰਿਕਾਰਡ ਆਪਣੇ ਨਾਮ ਕਰ ਲਿਆ। ਇਸ ਤੋਂ ਪਹਿਲਾਂ ਇਹ ਰਿਕਾਰਡ ਕ੍ਰੋਏਸ਼ੀਆ ਦੇ ਜੈਕ ਵੁਕੁਸਿਕ ਦੇ ਨਾਮ ਸੀ। ਦੂਜੇ ਪਾਸੇ, ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਸੂਰਯਕੁਮਾਰ ਯਾਦਵ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਸਿਰਫ਼ 15 ਗੇਂਦਾਂ ਵਿੱਚ ਅਰਧ ਸੈਂਕੜਾ ਜੜ ਦਿੱਤਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਸੌਰਾਸ਼ਟਰ ਨੇ ਬਿਹਾਰ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਬਿਹਾਰ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ’ਤੇ 137 ਦੌੜਾਂ ਹੀ ਬਣਾ ਸਕੀ, ਜਦਕਿ ਵੈਭਵ ਸੂਰਯਵੰਸ਼ੀ ਨੇ 12 ਗੇਂਦਾਂ ਵਿੱਚ 18 ਦੌੜਾਂ ਬਣਾਈਆਂ। ਜਵਾਬ ਵਿੱਚ ਸੌਰਾਸ਼ਟਰ ਨੇ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।