ਬੀਬੀ ਜਗੀਰ ਕੌਰ ਦੀ ਹੋਵੇਗੀ ਅਕਾਲੀ ਦਲ ‘ਚ ਘਰ ਵਾਪਸੀ, ਸੁਖਬੀਰ ਬਾਦਲ ਅੱਜ ਖੁਦ ਪਹੁੰਚਣਗੇ ਬੇਗੋਵਾਲ

ਨਿਊਜ਼ ਪੰਜਾਬ

15 ਨਵੰਬਰ,2026

ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬੇਗੋਵਾਲ ਪਹੁੰਚ ਕੇ ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਕਰਵਾਉਣਗੇ। ਇਸ ਸਬੰਧੀ ਦੁਪਹਿਰ 2 ਵਜੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਕੁਝ ਸਮਾਂ ਪਹਿਲਾਂ ਪਾਰਟੀ ਤੋਂ ਵੱਖਰਾ ਰਾਹ ਅਖਤਿਆਰ ਕਰ ਲਿਆ ਸੀ। ਹੁਣ ਪੰਥਕ ਅਤੇ ਅਕਾਲੀ ਏਕਤਾ ਦੇ ਮੱਦੇਨਜ਼ਰ ਉਨ੍ਹਾਂ ਦੀ ਮੁੜ ਵਾਪਸੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।