ਨਿਊਜ਼ ਪੰਜਾਬ
15 ਨਵੰਬਰ,2026
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ 15 ਨਵੰਬਰ ਨੂੰ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਾਕਿਸਤਾਨ ਦੇ ਉੱਪਰ ਸਰਗਰਮ ਹੋਏ ਨਵੇਂ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 12.8 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ 16 ਨਵੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ, ਜਦਕਿ ਕੁਝ ਇਲਾਕਿਆਂ ਵਿੱਚ ਸਵੇਰੇ ਅਤੇ ਰਾਤ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ ਕੁਝ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਠੰਢ ਦਾ ਅਸਰ ਹੋਰ ਵਧੇਗਾ।
