ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖਿੱਚੀ ਤਿਆਰੀ, 4 ਮੈਂਬਰੀ ਕਮੇਟੀ ਦਾ ਕੀਤਾ ਗਠਨ

ਨਿਊਜ਼ ਪੰਜਾਬ

15 ਨਵੰਬਰ,2026

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਕਮੇਟੀ ਵਿੱਚ ਚਾਰ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਨਵੇਂ ਆਗੂਆਂ ਦੀ ਐਂਟਰੀ ਦੀ ਨਿਗਰਾਨੀ ਕਰਨਗੇ। ਖ਼ਾਸ ਗੱਲ ਇਹ ਹੈ ਕਿ ਹੁਣ ਕਿਸੇ ਵੀ ਬਾਹਰੀ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਹਲਕੇ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੋਵੇਗਾ।