ਨਿਊਜ਼ ਪੰਜਾਬ
16 ਨਵੰਬਰ,2026
ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸੁਜਾਨਪੁਰ ਨੇੜੇ ਦੇਰ ਰਾਤ ਹਥਿਆਰਬੰਦ ਅਪਰਾਧੀਆਂ ਵੱਲੋਂ ਬੰਦੂਕ ਦੀ ਨੋਕ ‘ਤੇ ਚਿੱਟੀ ਮਹਿੰਦਰਾ XUV500 ਲੁੱਟਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਲੁੱਟੀ ਗਈ ਕਾਰ ਦਾ ਰਜਿਸਟ੍ਰੇਸ਼ਨ ਨੰਬਰ PB35AA-9902 ਹੈ, ਜੋ ਬਮਿਆਲ ਦੇ ਇੱਕ ਨਿਵਾਸੀ ਦੇ ਨਾਮ ‘ਤੇ ਰਜਿਸਟਰਡ ਹੈ। ਘਟਨਾ ਤੋਂ ਬਾਅਦ ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਅੰਤਰਰਾਜੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਠਾਨਕੋਟ ਤੋਂ ਕਠੂਆ ਵੱਲ ਜਾਣ ਵਾਲੇ ਰਸਤੇ ‘ਤੇ ਪੁਲਿਸ ਚੌਕੀਆਂ ਅਤੇ ਪੀਸੀਆਰ ਟੀਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਵੱਲੋਂ ਲੁੱਟੀ ਗਈ ਗੱਡੀ ਦੀ ਭਾਲ ਕੀਤੀ ਜਾ ਰਹੀ ਹੈ, ਜਦਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
