ਨਿਊਜ਼ ਪੰਜਾਬ
16 ਨਵੰਬਰ,2026
ਪੰਜਾਬ ਵਿੱਚ ਆਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਨੇ ਧਰਮਕੋਟ ਨਗਰ ਕੌਂਸਲ ਚੋਣਾਂ ਲਈ ਆਪਣੇ 7 ਅਧਿਕਾਰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਜਾਰੀ ਹੁਕਮਾਂ ਤਹਿਤ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੀ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਦੀਆਂ ਨਗਰ ਕੌਂਸਲ ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਧਰਮਕੋਟ ਵਿੱਚ ਚੋਣ ਮਾਹੌਲ ਹੋਰ ਗਰਮਾ ਗਿਆ ਹੈ ਅਤੇ ਹੁਣ ਸਾਰੀਆਂ ਸਿਆਸੀ ਪਾਰਟੀਆਂ ਵਿਚਾਲੇ ਚੋਣ ਮੁਕਾਬਲਾ ਦਿਲਚਸਪ ਹੋਣ ਦੀ ਉਮੀਦ ਹੈ।
