ਨਿਊਜ਼ ਪੰਜਾਬ
17 ਨਵੰਬਰ,2026
ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲ ਰਹੀ ਹੈ। ਇਸ ਪਵਿੱਤਰ ਦਿਹਾੜੇ ਨੂੰ ਬੜੀ ਧੂਮਧਾਮ, ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਵੱਖ-ਵੱਖ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 21 ਨਵੰਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 6 ਵਜੇ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਪੂਰੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ 22 ਨਵੰਬਰ ਨੂੰ ਵੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ। ਮੁੱਖ ਸਮਾਗਮ 24 ਨਵੰਬਰ 2026, ਦਿਨ ਮੰਗਲਵਾਰ ਨੂੰ ਹੋਵੇਗਾ, ਜਿਸ ਦੀ ਸ਼ੁਰੂਆਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਵੇਗੀ। ਇਸ ਉਪਰੰਤ ਗੁਰਮਤਿ ਸਮਾਗਮ ਕਰਵਾਏ ਜਾਣਗੇ।
ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਧਾਰਮਿਕ ਜਥੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਜਿਸ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸੰਗਤਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪਾਵਨ ਮੌਕੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸੰਗਤਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਗੁਰਬਾਣੀ ਨਾਲ ਜੁੜਨ।
