ਨਿਊਜ਼ ਪੰਜਾਬ
18 ਨਵੰਬਰ,2026
ਪੰਜਾਬ ਵਿੱਚ ਹੋਣ ਵਾਲੀਆਂ ਮਿਊਂਸੀਪਲ ਕੌਂਸਲ (MC) ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਹਿਲਾਂ 30 ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ 22 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।


ਇਹ ਉਮੀਦਵਾਰ ਪਟਿਆਲਾ, ਬਾਘਾਪੁਰਾਣਾ ਅਤੇ ਧਰਮਕੋਟ ਹਲਕਿਆਂ ਨਾਲ ਸਬੰਧਤ ਹਨ। ਖਾਸ ਗੱਲ ਇਹ ਹੈ ਕਿ ਪਾਰਟੀ ਨੇ ਇਸ ਵਾਰ ਵੀ ਆਪਣੇ ਪੁਰਾਣੇ ਅਤੇ ਤਜਰਬੇਕਾਰ ਵਰਕਰਾਂ ‘ਤੇ ਭਰੋਸਾ ਜਤਾਇਆ ਹੈ। ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤਜਿੰਦਰ ਮਹਿਤਾ ਨੂੰ ਮੁੜ ਉਨ੍ਹਾਂ ਦੇ ਵਾਰਡਾਂ ਵਿੱਚੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਮੀਦਵਾਰਾਂ ਦੇ ਐਲਾਨ ਨਾਲ ਚੋਣ ਮੈਦਾਨ ਵਿੱਚ ਸਿਆਸੀ ਹਲਚਲ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਇਹ ਉਮੀਦਵਾਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਿਹੋ ਜਿਹਾ ਪ੍ਰਦਰਸ਼ਨ ਕਰਦੇ ਹਨ।
