ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, ਛੇਵੀਂ ਵਾਰ ਸਰਬਸੰਮਤੀ ਨਾਲ ਮਿਲੀ ਜ਼ਿੰਮੇਵਾਰੀ

ਨਿਊਜ਼ ਪੰਜਾਬ

20 ਨਵੰਬਰ,2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਸਾਲਾਨਾ ਚੋਣਾਂ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਵਾਰ ਫਿਰ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਛੇਵੀਂ ਵਾਰ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਅੰਮ੍ਰਿਤਸਰ ਸਥਿਤ SGPC ਦੇ ਮੁੱਖ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਨਾਂ ’ਤੇ ਸਰਬਸੰਮਤੀ ਬਣੀ। ਇਸ ਤੋਂ ਪਹਿਲਾਂ ਪ੍ਰਧਾਨ ਅਹੁਦੇ ਦੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਗਿਆ ਸੀ। ਬੀਬੀ ਜਗੀਰ ਕੌਰ ਦੇ ਨਾਂ ’ਤੇ ਸਹਿਮਤੀ ਨਾ ਬਣਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਮੌਕਾ ਦਿੱਤਾ ਗਿਆ। ਦੱਸਣਯੋਗ ਹੈ ਕਿ SGPC ਦੇ ਕੁੱਲ 190 ਮੈਂਬਰੀ ਹਾਊਸ ਵਿੱਚੋਂ ਇਸ ਵਾਰ ਸਿਰਫ਼ 138 ਮੈਂਬਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਸੀ। 39 ਮੈਂਬਰਾਂ ਦੀ ਮੌਤ, ਪੰਜ ਦੇ ਅਸਤੀਫ਼ਿਆਂ ਅਤੇ ਤਿੰਨ ਮੈਂਬਰਾਂ ਦੇ ਇਜਲਾਸ ਵਿੱਚ ਸ਼ਾਮਲ ਹੋਣ ’ਤੇ ਰੋਕ ਕਾਰਨ 47 ਮੈਂਬਰ ਵੋਟਿੰਗ ਪ੍ਰਕਿਰਿਆ ਤੋਂ ਬਾਹਰ ਰਹੇ। ਇਸ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਨਹੀਂ ਸੀ। ਆਖ਼ਰਕਾਰ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ SGPC ਦਾ ਪ੍ਰਧਾਨ ਚੁਣ ਲਿਆ ਗਿਆ।