ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣਗੇ 1822 ਸ਼ਰਧਾਲੂ, SGPC ਦੇ ਜਥੇ ਨੂੰ ਮਿਲੇ ਵੀਜ਼ੇ

ਨਿਊਜ਼ ਪੰਜਾਬ

21 ਨਵੰਬਰ,2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਦੇ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਮਿਲ ਗਿਆ ਹੈ। ਇਹ ਜਥਾ 22 ਨਵੰਬਰ ਨੂੰ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਤੋਂ ਬਾਅਦ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ। ਹਾਲਾਂਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 6 ਨੂੰ ਵੀਜ਼ਾ ਨਹੀਂ ਮਿਲ ਸਕਿਆ।