ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਪ੍ਰਗਤੀ ਦਾ ਮੁਲਾਂਕਣ
ਨਵਾਂਸ਼ਹਿਰ, 29 ਜੂਨ ( ਨਿਊਜ਼ ਪੰਜਾਬ )
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਨਲਾਈਨ ਰਜਿਸਟ੍ਰੇਸ਼ਨ, ਆਨਲਾਈਨ ਕੌਂਸਲਿੰਗ ਦੀ ਸੁਵਿਧਾ ਜ਼ਿਲ੍ਹੇ ਦੇ ਪ੍ਰਾਰਥੀਆਂ ਲਈ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਡਾ. ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡੀ.ਬੀ.ਈ.ਈ ਦਾ ਮੁਲਾਂਕਣ ਕੀਤਾ ਗਿਆ ਅਤੇੇ ਵਿਚਾਰ ਵਟਾਂਦਰਾ ਕਰਦੇ ਹੋਏ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਉਣ ਦੇ ਭਰਪੂਰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੂੰ ਬੇ-ਰੋਜ਼ਗਾਰ ਪ੍ਰਾਰਥੀਆਂ/ਪ੍ਰਵਾਸੀ ਮਜ਼ਦੂਰਾਂ ਨੂੰੁ ਰੋਜ਼ਗਾਰ ਦਿਵਾਉਣ ਵਿੱਚ ਰੋਜ਼ਗਾਰ ਬਿੳੂਰੋ ਦਾ ਸਹਿਯੋਗ ਦੇਣ ਦੇ ਜੋ ਆਦੇਸ਼ ਦਿੱਤੇ ਗਏ ਸੀ, ਉਨ੍ਹਾਂ ਵਲੋਂ ਪ੍ਰਾਪਤ ਸਹਿਯੋਗ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤੱਆ ਉਪਲ ਵਲੋਂ ਦੱਸਿਆ ਗਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਲਗਾਏ ਗਏ ਲਾਕਡਾਉਨ ਦੇ ਮੱਦੇਨਜ਼ਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਲੋਂ ਨੌਜਵਾਨਾਂ ਲਈ ਆਨ-ਲਾਈਨ ਕੌਂਸਲਿੰਗ ਸੈਸ਼ਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਕਾਊਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਕਿੱਤਾ ਮਾਹਰਾਂ ਵਲੋਂ ਵੱਖ-ਵੱਖ ਕਿੱਤਿਆਂ/ਕੋਰਸਾਂ ਟ੍ਰੇਨਿੰਗ ਸਹੁਲਤਾਵਾਂ/ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ- ਵੱਖ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁੱਹਈਆਂ ਕਰਵਾਈ ਜਾ ਰਹੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਵਲੋਂ ਦੱਸਿਆ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਊਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਦਾ ਹੈ। ਕਾਊਂਸਲਿੰਗ ਦਾ ਲਾਭ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫੋਨ/ਵੀਡੀਓ ਕਾਂਨਫਰਸਿੰਗ ਰਾਹੀਂ ਲੈ ਰਹੇ ਹਨ। ਆਨਲਾਈਨ ਕਾਊਂਸਲਿੰਗ ਦੇ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੇ ਕੈਰੀਅਰ ਕਾਊਂਸਲਰ ਸ੍ਰੀ ਹਰਮਨਦੀਪ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਵੇਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 98146-00087 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿਦੰਰ ਕੌਰ ਵਲੋਂ ਦੱਸਿਆ ਗਿਆ ਕਿ 1 ਜੂਨ 2020 ਤੋਂ ਹੁਣ ਤੱਕ ਡੀ.ਬੀ.ਈ.ਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਲੱਗ-ਅਲੱਗ ਵਿਸ਼ਿਆਂ ’ਤੇ 15 ਆਨਲਾਈਨ ਗਰੁੱਪ ਕਾਊਂਸਲਿੰਗ (ਵੈਬੀਨਾਰ) ਕੀਤੇ ਜਾ ਚੁੱਕੇ ਹਨ,ਜਿਨ੍ਹਾਂ ਵਿੱਚ 879 ਦੇ ਲਗਭਗ ਪ੍ਰਾਰਥੀ ਭਾਗ ਲੈ ਚੁੱਕੇ ਹਨ। ਇਸ ਤੋਂ ਇਲਾਵਾ 328 ਪ੍ਰਾਰਥੀਆਂ ਦੀ ਆਨਲਾਈਨ ਵਿਅਕਤੀਗਤ ਕਾਊਂਸਲਿੰਗ ਵੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ http://www.pgrkam.com ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਘਰ ਬੈਠੇ ਹੀ ਕਰ ਸਕਦੇ ਹਨ। ਜ਼ਿਲ੍ਹਾ ਰੋਜਗਾਰ ਜੈਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਦੇ ਪੜ੍ਹੇ-ਲਿਖੇ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਸਹਾਇਤਾ ਅਤੇ ਅਗਲੇਰੀ ਪੜ੍ਹਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਨ-ਲਾਈਨ ਕਾਊਂਸਲਿੰਗ ਦਾ ਵੱਧ ਤੋਂ ਵੱਧ ਲਾਭ ਲੈਣ