ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਾਮਲੇ ’ਚ ਪੰਜਾਬ ਦੇ 7 ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ

ਨਿਊਜ਼ ਪੰਜਾਬ

23 ਨਵੰਬਰ,2026

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 7 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੰਮਨ ਪ੍ਰਾਪਤ ਕਰਨ ਵਾਲਿਆਂ ਵਿੱਚ ਆਈਏਐਸ, ਆਈਪੀਐਸ ਅਤੇ ਪੀਸੀਐਸ ਅਧਿਕਾਰੀ ਸ਼ਾਮਲ ਹਨ। ਈਡੀ ਵੱਲੋਂ ਇਨ੍ਹਾਂ ਅਧਿਕਾਰੀਆਂ ਤੋਂ ਭੁੱਲਰ ਦੇ ਕਥਿਤ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨਾਲ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਈਡੀ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਂਚ ਦੋ ਸੀਬੀਆਈ ਐਫਆਈਆਰਜ਼ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਸ਼ਾਮਲ ਹਨ। ਇਸ ਮਾਮਲੇ ਵਿੱਚ ਈਡੀ ਦੀ ਕਾਰਵਾਈ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਹਲਚਲ ਤੇਜ਼ ਹੋ ਗਈ ਹੈ।