ਨਿਊਜ਼ ਪੰਜਾਬ
24 ਨਵੰਬਰ,2026
ਪੰਜਾਬ ਦੇ ਬਠਿੰਡਾ ਵਿੱਚ ਦੇਸ਼ ਦਾ ਪਹਿਲਾ ਵ੍ਹੀਲਚੇਅਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਵੱਲੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਪਹਿਲ ਦਾ ਆਗਾਜ਼ ਸੋਮਵਾਰ ਨੂੰ ਬਠਿੰਡਾ ਦੇ ਪੁਲਿਸ ਲਾਈਨਜ਼ ਵਿਖੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਟੀਮਾਂ ਵਿਚਕਾਰ ਦੋਸਤਾਨਾ ਮੈਚ ਨਾਲ ਹੋਇਆ। ਇਸ ਮੌਕੇ PCA ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਦਿਵਿਆਂਗ ਖਿਡਾਰੀਆਂ ਨੂੰ ਖੇਡਾਂ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਨੂੰ ਉੱਚ ਗੁਣਵੱਤਾ ਵਾਲੀਆਂ ਵਿਸ਼ੇਸ਼ ਵ੍ਹੀਲਚੇਅਰਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। PCA ਦਾ ਟੀਚਾ ਬਠਿੰਡਾ ਤੋਂ ਸ਼ੁਰੂ ਹੋਈ ਇਸ ਮੁਹਿੰਮ ਨੂੰ ਦੇਸ਼ ਦੇ ਹੋਰਨਾਂ ਹਿੱਸਿਆਂ ਤੱਕ ਪਹੁੰਚਾਉਣਾ ਹੈ, ਤਾਂ ਜੋ ਵ੍ਹੀਲਚੇਅਰ ਕ੍ਰਿਕਟ ਨੂੰ ਉਤਸ਼ਾਹ ਮਿਲੇ ਅਤੇ ਦਿਵਿਆਂਗ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਸਾਬਤ ਕਰਨ ਲਈ ਇੱਕ ਨਵਾਂ ਮੰਚ ਮਿਲ ਸਕੇ।
