ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 31 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਸਤਿੰਦਰ ਸਿੰਘ ਬਣੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ

ਨਿਊਜ਼ ਪੰਜਾਬ

25 ਨਵੰਬਰ,2026

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਪੁਲਿਸ ਪ੍ਰਸ਼ਾਸਨਿਕ ਵਿਵਸਥਾ ਵਿੱਚ ਵੱਡਾ ਫੇਰਬਦਲ ਕਰਦਿਆਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਤਹਿਤ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

 

ਇਸ ਤੋਂ ਇਲਾਵਾ ਸੂਬੇ ਦੇ ਕਈ ਹੋਰ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (SSP) ਦੇ ਅਹੁਦਿਆਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ। ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ ਆਇਆ ਹੈ।