ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ, ਜਲੰਧਰ ਪੱਛਮੀ ਦੇ ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ

ਨਿਊਜ਼ ਪੰਜਾਬ

26 ਨਵੰਬਰ,2026

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਲੰਧਰ ਪੱਛਮੀ ਵਿੱਚ ਵੱਡਾ ਸਿਆਸੀ ਝਟਕਾ ਲੱਗਿਆ ਹੈ। ਪਾਰਟੀ ਦੇ ਸਾਈਂ ਕਲੋਨੀ, ਕੋਟ ਸਦੀਕ ਦੇ ਬਲਾਕ ਪ੍ਰਧਾਨ ਟੇਕ ਚੰਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 25 ਨਵੰਬਰ ਨੂੰ ਪਾਰਟੀ ਲੀਡਰਸ਼ਿਪ ਨੂੰ ਭੇਜੇ ਆਪਣੇ ਅਸਤੀਫਾ ਪੱਤਰ ਵਿੱਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਟੇਕ ਚੰਦ ਨੇ ਸਿਰਫ਼ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਹੀ ਨਹੀਂ, ਸਗੋਂ ਬੀਐਲਏ-2 ਦੀ ਜ਼ਿੰਮੇਵਾਰੀ ਤੋਂ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪਾਰਟੀ ਆਗੂਆਂ ਨੂੰ ਆਪਣਾ ਅਸਤੀਫਾ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਉਨ੍ਹਾਂ ਵੱਲੋਂ ਅਸਤੀਫਾ ਦੇਣ ਪਿੱਛੇ ਨਿੱਜੀ ਕਾਰਨਾਂ ਤੋਂ ਇਲਾਵਾ ਕੋਈ ਹੋਰ ਵਜ੍ਹਾ ਸਾਹਮਣੇ ਨਹੀਂ ਆਈ ਹੈ। ਟੇਕ ਚੰਦ ਦੇ ਇਸ ਫੈਸਲੇ ਤੋਂ ਬਾਅਦ ਜਲੰਧਰ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਸਥਿਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।