ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, 35 ਵਾਰਡਾਂ ’ਚੋਂ 5 ਸੀਟਾਂ ’ਤੇ ਐਲਾਨ ਬਾਕੀ

ਨਿਊਜ਼ ਪੰਜਾਬ

28 ਨਵੰਬਰ,2026

ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਕਾਂਗਰਸ ਨੇ ਚੋਣ ਮੈਦਾਨ ਵਿੱਚ ਆਪਣੀ ਤਿਆਰੀ ਤੇਜ਼ ਕਰਦਿਆਂ 35 ਵਾਰਡਾਂ ਵਿੱਚੋਂ 30 ਵਾਰਡਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਜਨਰਲ ਅਤੇ ਰਾਖਵੀਆਂ ਵਾਰਡਾਂ ਦੇ ਹਿਸਾਬ ਨਾਲ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ 2 ਮੌਜੂਦਾ ਕੌਂਸਲਰਾਂ ’ਤੇ ਮੁੜ ਭਰੋਸਾ ਜਤਾਇਆ ਹੈ, ਜਦਕਿ ਆਮ ਆਦਮੀ ਪਾਰਟੀ ਤੋਂ ਪਹਿਲਾਂ ਕੌਂਸਲਰ ਰਹੇ 3 ਆਗੂਆਂ ਨੂੰ ਵੀ ਟਿਕਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਲਈ 23 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 26 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।