ਚੰਡੀਗੜ੍ਹ ਨਗਰ ਨਿਗਮ ਚੋਣਾਂ: ‘ਆਪ’ ਨੇ ਜਾਰੀ ਕੀਤੀ ਤੀਜੀ ਸੂਚੀ, 8 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਨਿਊਜ਼ ਪੰਜਾਬ

28 ਨਵੰਬਰ,2026

ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰਦਿਆਂ 8 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਪਾਰਟੀ ਵੱਲੋਂ ਹੁਣ ਤੱਕ 35 ਵਾਰਡਾਂ ਵਿੱਚੋਂ 25 ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ। ਦੂਜੇ ਪਾਸੇ ਭਾਜਪਾ ਨੇ 23 ਅਤੇ ਕਾਂਗਰਸ ਨੇ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਨਾਲ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿੰਨਾਂ ਪ੍ਰਮੁੱਖ ਪਾਰਟੀਆਂ ਵਿਚਾਲੇ ਸਿਆਸੀ ਮੁਕਾਬਲਾ ਹੋਰ ਦਿਲਚਸਪ ਬਣ ਗਿਆ ਹੈ।