ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਭੁੱਕੀ ਸਮੇਤ ਨੌਜਵਾਨ ਗ੍ਰਿਫ਼ਤਾਰ

ਨਿਊਜ਼ ਪੰਜਾਬ

28 ਨਵੰਬਰ,2026

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 5 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ‘ਤੇ ਮੋਪੇਡ ਸਵਾਰ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਮੋਪੇਡ ਦੇ ਅਗਲੇ ਹਿੱਸੇ ਵਿੱਚ ਰੱਖੀ ਬੋਰੀ ਵਿੱਚੋਂ ਭੁੱਕੀ ਦੇ 10 ਪੈਕਟ ਬਰਾਮਦ ਹੋਏ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਦੀਪ ਸਿੰਘ ਵਜੋਂ ਹੋਈ ਹੈ, ਜੋ ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨਸ਼ੇ ਦੀ ਖੇਪ ਕਿੱਥੋਂ ਲਿਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨ ਵਾਲਾ ਸੀ।