ਲੁਧਿਆਣਾ ਵਿੱਚ 21 ਹੋਰ ਮਰੀਜ਼ ਤੰਦਰੁਸਤ ਹੋਏ – ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ
ਲੁਧਿਆਣਾ, 30 ਜੂਨ -ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 21 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 44 ਹੋਰ ਮਾਮਲੇ ਸਾਹਮਣੇ ਆਏ ਹਨ। ਜੋ ਕਿ ਜ਼ਿਲ•ਾ ਲੁਧਿਆਣਾ ਅਤੇ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 30 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 592 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 32902 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 32191 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 31152 ਨਤੀਜੇ ਨੈਗੇਟਿਵ ਆਏ ਹਨ, ਜਦਕਿ 711 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 840 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 198 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 20 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 23 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 592 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ 13774 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 10897 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 162 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 638 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।