ਸ਼ਹੀਦ ਭਗਤ ਸਿੰਘ ਨਗਰ – ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿਵਾਉਣ ਲਈ ਕੀਤੀ ਗਈ ਰਿਵਿਊ ਮੀਟਿੰਗ –

ਨਿਊਜ਼ ਪੰਜਾਬ
ਨਵਾਂਸ਼ਹਿਰ, 1 ਜੁਲਾਈ-
ਸਕੱਤਰ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਦਿੱਤੇ ਗਏ ਆਦੇਸ਼ਾਂਾ ਨੂੰ ਮੁੱਖ ਰੱਖਦੇ ਹੋਏ ਡਾ. ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਰਹਿਨੁਮਾਈ ਹੇਠ ਪੰਜਾਬ  ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ), ਸ਼ਹੀਦ ਭਗਤ ਸਿੰਘ ਨਗਰ ਦੇ ਆਦੇਸ਼ਾਂ ਅਨੁਸਾਰ ਸ਼੍ਰੀਮਤੀ ਰੁਪਿੰਦਰ ਕੌਰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਬੇਰੋਜ਼ਗਾਰਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਸੁਝਾਅ ਮੰਗੇ ਗਏ ਅਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਇਆ ਜਾ ਸਕੇ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਵਿਭਾਗਾਂ ਦੇ ਮੁਖੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਇਆ ਜਾ ਸਕੇ ਅਤੇ ਇਸ ਦੇ ਨਾਲ ਇਹ ਵੀ ਦੱਸਿਆ ਗਿਆ ਕਿ ਕੋਵਿਡ-19 ਦੀ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਬੇਰੋਜ਼ਗਾਰ ਪ੍ਰਾਰਥੀਆਂ ਦੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਆਨ ਲਾਈਨ ਰਜਿਸਟ੍ਰੇਸ਼ਨ/ ਕਾਊਂਸਲਿੰਗ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੇ  ਕੈਰੀਅਰ ਕਾਊਂਸਲਰ ਸ੍ਰੀ ਹਰਮਨਦੀਪ ਸਿੰਘ ਨਾਲ ਮੋਬਾਇਲ ਨੰਬਰ 98146-00087 ਜਾਂ ਹੈਲਪ ਲਾਈਨ ਨੰਬਰ 88727-59915 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ http://www.pgrkam.com ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਘਰ ਬੈਠੇ ਹੀ ਕਰ ਸਕਦੇ ਹਨ।
——————————————————————–
ਫ਼ੋਟੋ ਕੈਪਸ਼ਨ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦੇ ਹੋਏ।