ਸਕੂਲ ਬੱਸਾਂ ਦੀ ਦੂਜੇ ਦਿਨ ਵੀ ਚੈਕਿੰਗ – ਪੰਜਾਬ ਵਿੱਚ 2680 ਬੱਸਾਂ ਦੇ ਚਲਾਣ 430 ਵਾਹਨ ਕਬਜੇ ਵਿੱਚ ਲਏ-ਲੁਧਿਆਣਾ ਵਿੱਚ 117 ਸਕੂਲਾਂ ਬੱਸਾਂ ਦੇ ਚਾਲਾਨ ਅਤੇ 8 ਬੰਦ ਕੀਤੀਆਂ
-ਸੇਫ਼ ਸਕੂਲ ਵਾਹਨ ਯੋਜਨਾ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਈ ਜਾਵੇ-ਕਾਰਜਕਾਰੀ ਡਿਪਟੀ ਕਮਿਸ਼ਨਰ
ਲੁਧਿਆਣਾ, 18 ਫਰਵਰੀ (ਗੁਰਪ੍ਰੀਤ ਸਿੰਘ -ਨਿਊਜ਼ ਪੰਜਾਬ )-ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰ. ਇਕਬਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਜ਼ਿਲ•ਾ ਲੁਧਿਆਣਾ ਵਿੱਚ ਸਕੂਲ ਵਾਹਨਾਂ ਦੀ ਵੱਡੇ ਪੱਧਰ ‘ਤੇ ਚੈਕਿੰਗ ਕੀਤੀ ਗਈ। ਅੱਜ ਕੁੱਲ 421 ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 117 ਬੱਸਾਂ ਦੇ ਚਾਲਾਨ ਕੀਤੇ ਗਏ ਜਦਕਿ 8 ਬੱਸਾਂ ਨੂੰ ਬੰਦ ਕੀਤਾ ਗਿਆ। ਇਹ ਚੈਕਿੰਗ ਸਾਰੇ ਐੱਸ. ਡੀ. ਐੱਮਜ਼, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ।
ਦੱਸਣਯੋਗ ਹੈ ਕਿ ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਕੱਲ• ਵੱਖ-ਵੱਖ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਤੋਂ ਸੇਫ਼ ਸਕੂਲ ਵਾਹਨ ਯੋਜਨਾ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਉਣ ਲਈ ਇੱਕ ਦਫ਼ਤਰੀ ਹੁਕਮ ਜਾਰੀ ਕੀਤਾ ਸੀ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੀ ਡਿਊਟੀ ਲਗਾ ਕੇ ਰੋਜ਼ਾਨਾ ਰਿਪੋਰਟ ਭੇਜਣ ਬਾਰੇ ਕਿਹਾ ਗਿਆ ਹੈ। ਜਾਰੀ ਦਫ਼ਤਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਸਕੂਲ ਅਤੇ ਵਿਦਿਅਕ ਅਦਾਰੇ ਟਰਾਂਸਪੋਰਟ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ। ਇਸੇ ਕਰਕੇ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ੍ਰ. ਸੰਧੂ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ, ਲੁਧਿਆਣਾ (ਦਿਹਾਤੀ) ਅਤੇ ਖੰਨਾ ਪੁਲਿਸ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਅਤੇ ਸਾਰੇ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਸਾਰੇ ਸਕੂਲਾਂ ਦੀਆਂ ਬੱਸਾਂ/ਵਾਹਨਾਂ ਦੀ ਚੈਕਿੰਗ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ 5 ਵਜੇ ਤੋਂ ਪਹਿਲਾਂ ਰਿਪੋਰਟ ਜ਼ਿਲ•ਾ ਪ੍ਰਸਾਸ਼ਨ ਨੂੰ ਭੇਜਣਗੇ। ਜ਼ਿਲ•ਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋੜੀਂਦੀ ਗਿਣਤੀ ਵਿੱਚ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਸਕੂਲਾਂ ਦੀ ਜਾਂਚ ਕਰਾਉਣਗੇ ਕਿ ਉਹ ਸੇਫ਼ ਸਕੂਲ ਵਾਹਨ ਯੋਜਨਾ ਦਾ ਪਾਲਣ ਕਰ ਰਹੇ ਹਨ ਕਿ ਨਹੀਂ। ਉਹ ਵੀ ਰੋਜ਼ਾਨਾ ਸ਼ਾਮ ਨੂੰ ਰਿਪੋਰਟ ਭੇਜਣਗੇ।
ਇਸੇ ਤਰ•ਾਂ ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਦੀ ਵੀ ਡਿਊਟੀ ਲਗਾਈ ਗਈ ਹੈ ਕਿ ਉਹ ਵੀ ਰੋਜ਼ਾਨਾ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਜਾਂਚ ਕਰਕੇ ਉਕਤ ਯੋਜਨਾ ਦੀ ਪਾਲਣਾ ਬਾਰੇ ਰਿਪੋਰਟ ਜ਼ਿਲ•ਾ ਪ੍ਰਸਾਸ਼ਨ ਨੂੰ ਭੇਜਣਗੇ। ਸ੍ਰ. ਸੰਧੂ ਨੇ ਸੰਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਵੀ ਸਕੂਲ ਇਸ ਯੋਜਨਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਨਹੀਂ ਕਰੇਗਾ, ਉਨ੍ਹਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸੇ ਤਰ੍ਹਾਂ ਜੋ ਅਧਿਕਾਰੀ ਇਸ ਦਿਸ਼ਾ ਵਿੱਚ ਅਣਗਹਿਲੀ ਵਰਤਣਗੇ, ਉਹ ਵੀ ਬਖ਼ਸ਼ੇ ਨਹੀਂ ਜਾਣਗੇ।