ਡੇਂਗੂ – ਲੋਕਾਂ ਨੂੰ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਸਬੰਧੀ ਮੁਹਿੰਮ ਚਲਾ ਕੇ ਜਾਗਰੂਕ ਕੀਤਾ ਜਾਵੇ

– ਵਧੀਕ ਡਿਪਟੀ  ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਲਾਰਵੇ ਦੀ ਲਗਾਤਾਰ ਚੈਕਿੰਗ ਕਰਨ ਅਤੇ ਚਲਾਨ ਕੱਟਣ ਦੇ ਆਦੇਸ਼ ਦਿੱਤੇ
-ਵਾਰ-ਵਾਰ ਆਦੇਸ਼ਾਂ ਦੀ ਉਲੰਘਣਾਂ ਕਰਨ ਦੇ ਆਦੀ ਵਿਅਕਤੀਆਂ ‘ਤੇ ਸਖਤ ਕਾਰਵਾਈ ਕਰਨ ਦੀ ਕੀਤੀ ਹਦਾਇਤ

ਨਿਊਜ਼ ਪੰਜਾਬ

ਲੁਧਿਆਣਾ, 3 ਜੁਲਾਈ – ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਕਿਹਾ ਕਿ ਅਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸਾਨੂੰ ਕੋਵਿਡ ਦੇ ਨਾਲ ਨਾਲ ਹੋਰ ਬਿਮਾਰੀਆਂ ਤੋਂ ਵੀ ਸਾਵਧਾਨ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਏਰੀਏ ਵਿੱਚ ਪਾਣੀ ਖੜਾ ਨਾ ਹੋਣ ਦੇਣ ਸਬੰਧੀ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਖੜੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ•ਾ ਪੱਧਰੀ ਡੇਂਗੂ ਮੋਨੀਟਰਿੰਗ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਲੰਘਣਾ ਕਰਨ ਦੇ ਆਦੀ ਵਿਅਕਤੀਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇ।ਉਹਨਾ ਕਿਹਾ ਕਿ ਇਸ ਵਾਰ ਇਸ ਬਿਮਾਰੀ ਨੂੰ ਜਿਆਦਾ ਗੰਭੀਰਤਾ ਨਾਲ ਲਿਆ ਜਾਵੇ। ਓਹਨਾ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ 7 ਜੁਲਾਈ ਤੋਂ ਪਹਿਲਾਂ ਪਹਿਲਾਂ ਫੌਗਿੰਗ ਦਾ ਸ਼ਡਿਊਲ ਬਣਾ ਕੇ ਭੇਜਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ੇ ਵਿੱਚ ਹੋਰ ਵਿਭਾਗਾਂ ਨਾਲ ਮਿਲ ਕੇ ਹਾਈ ਰਿਸਕ ਏਰੀਏ ਵਿੱਚ ਚੈਕਿੰਗਾਂ ਕਰਨ ਅਤੇ ਡੇਂਗੂ ਲਾਰਵਾ ਮਿਲਣ ਵਾਲੇ ਸਥਾਨ ਮਾਲਕਾਂ ਦੇ ਚਲਾਨ ਕੱਟਣ ਦਾ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕਿਆ ਜਾਵੇ। ਉਹਨਾਂ ਕਿਹਾ ਕਿ ਚੈਕਿੰਗ ਦੇ ਨਾਲ-ਨਾਲ ਚਲਾਨ ਕੱਟਣ ਦੀ ਵੀ ਗਿਣਤੀ ਵਧਾਈ ਜਾਵੇ ਅਤੇ ਮੱਛਰ ਦੇ ਖਾਤਮੇ ਲਈ ਸ਼ਹਿਰ ਅਤੇ ਲਾਗਲੇ ਇਲਾਕਿਆ ਵਿੱਚ ਫੋਗਿੰਗ ਮੁਹਿੰਮ ਚਲਾਈ ਜਾਵੇ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਨਲਾਈਨ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਡੇਗੂ ਅਤੇ ਮਲੇਰੀਆਂ ਤੋਂ ਬਚਾਓ ਸਬੰਧੀ ਲਗਾਤਾਰ ਜਾਗਰੂਕ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ।
ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆਂ ਕਿ ਜ਼ਿਲ੍ਹਾ ਲੁਧਿਆਣਾ ਦੇ ਕਈ ਤਲਾਬਾਂ ਵਿੱਚ ਮੱਛਰ ਖਾਣ ਵਾਲੀ ਮੱਛੀ ਛੱਡੀ ਜਾ ਚੁੱਕੀ ਹੈ, ਇਸ ‘ਤੇ ਵਧੀਕ ਡਿਪਟੀ ਕਮਿਸ਼ਨਰ ਨੇ  ਕਿਹਾ ਕਿ ਜ਼ਿਲ•ੇ ਦੇ ਬਾਕੀ ਤਲਾਬਾਂ ਵਿੱਚ ਮੱਛੀ ਦੀ ਪੂੰਗ ਛੱਡੀ ਜਾਵੇ ਅਤੇ ਇਸ ਦੀ ਅਚਾਨਕ ਚੈਕਿੰਗ ਕੀਤੀ ਜਾਵੇਗੀ। ਇਸ ਸਬੰਧੀ ਓਹ ਰੋਜ਼ਾਨਾ ਰਿਪੋਰਟ ਭੇਜਣ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਲੇਬਰ ਵਿਭਾਗ ਦੇ ਅਧਿਕਾਰੀਆਂ ਨਿਰਮਾਣ ਅਧੀਨ ਇਮਾਰਤਾਂ ਦੀ ਚੈਕਿੰਗ ਲਈ ਇਸ ਮੁਹਿੰਮ ਦੇ ਨਾਲ ਜੋੜਿਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ-ਨਿਗਮ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਦੇ ਸਾਰੇ ਭਾਗਾਂ ਵਿੱਚ ਚੈਕਿੰਗ ਕਰ ਲਈ ਜਾਵੇ, ਇਸ ‘ਤੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੋੜੀਂਦੀਆਂ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਮੱਛਰ ਦਾ ਲਾਰਵਾ ਮਿਲਿਆ ਹੈ, ਉਸ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਕੀਤਾ ਜਾਣਾ ਹੈ। ਉਹਨਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ ਤਾਂ ਕਿ ਸਰਕਾਰੀ ਦਫ਼ਤਰਾਂ, ਸੰਸਥਾਵਾਂ, ਵਿੱਦਿਅਕ ਸੰਸਥਾਵਾਂ ਅਤੇ ਬੈਕਾਂ ਆਦਿ ਦੇ ਪਾਣੀ ਵਾਲੇ ਕੂਲਰਾਂ ਦੀ ਜਾਂਚ ਕੀਤੀ ਜਾਂਦੀ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਪਾਣੀ, ਗਮਲੇ, ਬੇਕਾਰ ਟਾਇਰ, ਫ੍ਰਿਜ ਟਰੇਅ, ਪੰਛੀਆਂ ਲਈ ਰੱਖੇ ਪਾਣੀ ਦੇ ਬਰਤਨ ਅਤੇ ਬੇਕਾਰ ਚੀਜ਼ਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਕੰਟਰੋਲ ਨੰਬਰ  0161-2444193 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਜ਼ਿਲ•ਾ ਮਹਾਂਮਾਰੀ ਰੋਕਥਾਮ ਅਫ਼ਸਰ ਡਾ. ਰਮੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।