ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜਿਲ੍ਹਾ ਪੱਧਰੀ ਕੈਂਪ 20 ਨੂੰ ਸਮਰਾਲਾ ਵਿੱਚ
-ਸਮਰਾਲਾ ਦੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਕੀਤੀ ਜਾਵੇਗੀ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ
-ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਲੋਕ ਕੈਂਪ ਵਿੱਚ ਸ਼ਮੂਲੀਅਤ ਕਰਨ-ਚੇਅਰਮੈਨ ਜ਼ਿਲ•ਾ ਪ੍ਰੀਸ਼ਦ
ਸਮਰਾਲਾ/ਲੁਧਿਆਣਾ, 18 ਫਰਵਰੀ ( ਰਾਜਿੰਦਰ ਸਿੰਘ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਜ਼ਿਲ•ਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ ‘ਤੇ ਲਗਾਤਾਰ ਜਾਰੀ ਹੈ। ਇਸੇ ਸੰਬੰਧੀ ਜ਼ਿਲ•ਾ ਪੱਧਰੀ ਕੈਂਪ ਦਾ ਆਯੋਜਨ ਮਿਤੀ 20 ਫਰਵਰੀ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸਮਰਾਲਾ ਵਿਖੇ ਕੀਤਾ ਜਾ ਰਿਹਾ ਹੈ।
ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ. ਯਾਦਵਿੰਦਰ ਸਿੰਘ ਜੰਡਿਆਲੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਲਾਈ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ, ਕਿਰਤ ਵਿਭਾਗ, ਸਨਅਤਾਂ ਵਿਭਾਗ, ਲੀਡ ਬੈਂਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਰੋਜ਼ਗਾਰ ਉਤਪਤੀ ਅਤੇ ਸਿਖ਼ਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਕੂਲ ਸਿੱਖਿਆ ਵਿਭਾਗ, ਕਾਨੂੰਨ ਅਤੇ ਵਿਧਾਨਕ ਮਾਮਲੇ ਵਿਭਾਗਾਂ ਸਮੇਤ ਹੋਰ ਕਈ ਵਿਭਾਗਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਮੌਕੇ ‘ਤੇ ਫਾਰਮ ਆਦਿ ਭਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿਵਾਇਆ ਜਾ ਸਕੇ। ਸ੍ਰੀ ਅਗਰਵਾਲ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।