”ਕੈਪਟਨ ਨੂੰ ਸਵਾਲ” – -ਕਿਹਾ ! ਲੁਧਿਆਣਾ ਸਮੇਤ ਵੱਡੇ ਸ਼ਹਿਰਾਂ ਦਾ ਯੋਜਨਾਬੱਧ ਤਰੀਕੇ ਨਾਲ ਹੋ ਰਿਹੈ ਵਿਕਾਸ
ਨਿਊਜ਼ ਪੰਜਾਬ
ਲੁਧਿਆਣਾ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਲੁਧਿਆਣਾ ਵਾਸੀ ਜਸਕਰਨ ਸਿੰਘ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੇ ਹਰੇਕ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਲਈ ਇੱਕ ਮਾਸਟਰ ਪਲਾਨ ਬਣਿਆ ਹੁੰਦਾ ਹੈ। ਉਨ•ਾਂ ਕਿਹਾ ਕਿ ਜੇਕਰ ਉਨ•ਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਹੈ ਤਾਂ ਉਹ ਉਨ•ਾਂ (ਮੁੱਖ ਮੰਤਰੀ) ਦੇ ਧਿਆਨ ਵਿੱਚ ਲਿਆ ਸਕਦੇ ਹਨ, ਜਿੱਥੇ ਕਿ ਮਾਸਟਰ ਪਲਾਨ ਦੇ ਮੁਤਾਬਿਕ ਯੋਜਨਾਬੱਧ ਤਰੀਕੇ ਨਾਲ ਵਿਕਾਸ ਨਹੀਂ ਹੋ ਰਿਹਾ ਹੈ।
ਲੁਧਿਆਣਾ, 4 ਜੁਲਾਈ ( ਨਿਊਜ਼ ਪੰਜਾਬ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਸੈਸ਼ਨ ”ਕੈਪਟਨ ਨੂੰ ਸਵਾਲ” ਦੌਰਾਨ ਜ਼ਿਲ•ਾ ਲੁਧਿਆਣਾ ਦੇ ਜਗਰਾਂਉ ਨਾਲ ਸੰਬੰਧਤ ਕਮਲਦੀਪ ਬਾਂਸਲ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ਦੇ ਉੱਚਿਤ ਰੱਖ ਰਖਾਵ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਨੂੰ ਇਸ ਸਥਾਨ ਦਾ ਦੌਰਾ ਕਰਨ ਲਈ ਭੇਜਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਆਪਣੇ ਜੀਵਨ ਦੌਰਾਨ ਕਈ ਵਾਰ ਇਸ ਸ਼ਹੀਦ ਦੇ ਘਰ ਜਾਣ ਦਾ ਮੌਕਾ ਮਿਲਿਆ ਹੈ। ਸ਼ਹੀਦ ਦੇ ਘਰ ਦੀ ਮੌਜੂਦਾ ਹਾਲਤ ਬਾਰੇ ਉਨ•ਾਂ ਨੂੰ ਇਲਮ ਨਹੀਂ ਹੈ। ਪੰਜਾਬ ਸਰਕਾਰ ਸ਼ਹੀਦ ਲਾਲਾ ਲਾਜਪਤ ਰਾਏ ਜੀ ਦੀ ਇਸ ਨਿਸ਼ਾਨੀ ਨੂੰ ਸੰਭਾਲ ਕੇ ਰੱਖੇਗੀ।
ਇਸੇ ਤਰ•ਾਂ ਲੁਧਿਆਣਾ ਵਾਸੀ ਜਸਕਰਨ ਸਿੰਘ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੇ ਹਰੇਕ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਲਈ ਇੱਕ ਮਾਸਟਰ ਪਲਾਨ ਬਣਿਆ ਹੁੰਦਾ ਹੈ। ਉਨ•ਾਂ ਕਿਹਾ ਕਿ ਜੇਕਰ ਉਨ•ਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਹੈ ਤਾਂ ਉਹ ਉਨ•ਾਂ (ਮੁੱਖ ਮੰਤਰੀ) ਦੇ ਧਿਆਨ ਵਿੱਚ ਲਿਆ ਸਕਦੇ ਹਨ, ਜਿੱਥੇ ਕਿ ਮਾਸਟਰ ਪਲਾਨ ਦੇ ਮੁਤਾਬਿਕ ਯੋਜਨਾਬੱਧ ਤਰੀਕੇ ਨਾਲ ਵਿਕਾਸ ਨਹੀਂ ਹੋ ਰਿਹਾ ਹੈ।
ਲੁਧਿਆਣਾ ਵਾਸੀ ਗੁਰਪ੍ਰੀਤ ਸਿੰਘ ਗਿੱਲ ਦੇ ਸਵਾਲ ਦਾ ਜਵਾਬ ਦਿੰਦਿਆਂ ਆਖਿਆ ਕਿ ਅਕਾਲੀਆਂ ਨੇ ਸੂਬੇ ਦੀ ਕਿਸਾਨੀ ਨੂੰ ਤਬਾਹ ਕਰ ਦੇਣ ਵਾਲੇ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰ ਕੇ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਬ ਪਾਰਟੀ ਵਫ਼ਦ ਦੇ ਮਿਲਣ ਲਈ ਸਮਾਂ ਮੰਗਣਗੇ। ਉਨ•ਾਂ ਦੱਸਿਆ ਕਿ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਸੀ।
ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਵਧਾਨ ਕੀਤਾ, ”ਸੁਖਬੀਰ ਬਾਦਲ ਜਾਂ ਭਾਜਪਾ ਵਾਲੇ ਭਾਵੇਂ ਕੁਝ ਵੀ ਕਹੀ ਜਾਣ, ਜੇਕਰ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵੱਲੋਂ ਆਪਣੇ ਅਗਲੇ ਕਦਮ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦੇ ਨਾਲ-ਨਾਲ ਐਫ.ਸੀ.ਆਈ. ਨੂੰ ਵੀ ਤੋੜ ਦਿੱਤਾ ਜਾਵੇਗਾ।” ਉਨ•ਾਂ ਕਿਹਾ,”ਤੁਸੀਂ ਆਪ ਇਸ ਦੀ ਕਲਪਨਾ ਕਰ ਸਕਦੇ ਹੋ ਕਿ ਜੇਕਰ ਇਹ ਸਭ ਕੁਝ ਹਕੀਕਤ ਵਿੱਚ ਬਦਲ ਗਿਆ ਤਾਂ ਪੰਜਾਬ ਦੇ ਕਿਸਾਨਾਂ ਨਾਲ ਕੀ ਵਾਪਰੇਗਾ।” ਉਨ•ਾਂ ਕਿਹਾ ਕਿ ਜੇਕਰ ਇਹ ਆਰਡੀਨੈਂਸ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਏ ਤਾਂ ਖਰੀਦ ਪ੍ਰਕ੍ਰਿਆ ਖਤਮ ਹੋ ਜਾਵੇਗੀ ਅਤੇ ਮੰਡੀਆਂ ਦਾ ਵੀ ਅੰਤ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਸਿਰਫ ਆਪਣੇ ਸਿਆਸੀ ਮੁਫ਼ਾਦ ਪਾਲਣ ਵਿੱਚ ਦਿਲਚਸਪੀ ਹੈ ਅਤੇ ਹਰਮਿਸਰਤ ਬਾਦਲ ਨੂੰ ਕੇਂਦਰੀ ਕੈਬਨਿਟ ਵਿੱਚ ਆਪਣੀ ਕੁਰਸੀ ਬਚਾਉਣ ਦਾ ਫਿਕਰ ਲੱਗਾ ਰਹਿੰਦਾ ਹੈ। ਉਨ•ਾਂ ਕਿਹਾ ਕਿ ਅਸਲ ਵਿੱਚ ਬਾਦਲ ਕਿਸੇ ਵੀ ਕੀਮਤ ‘ਤੇ ਪੰਜਾਬ ਵਿੱਚ ਗੱਠਜੋੜ ਬਚਾਉਣ ਲਈ ਭਾਜਪਾ ਨੂੰ ਖੁਸ਼ ਕਰਨ ਵਿੱਚ ਲੱਗੇ ਹਨ।
ਮੁੱਖ ਮੰਤਰੀ ਨੇ ਕਿਹਾ,”ਅਕਾਲੀਆਂ ਨੂੰ ਆਪਣੇ ਸਿਆਸੀ ਹਿੱਤਾਂ ਨਾਲ ਹੀ ਸਰੋਕਾਰ ਹੈ। ਸੁਖਬੀਰ ਚਾਹੁੰਦਾ ਹੈ ਕਿ ਉਸ ਦੀ ਪਤਨੀ ਕੇਂਦਰੀ ਕੈਬਨਿਟ ਵਿੱਚ ਬੈਠੀ ਰਹੇ ਜਦਕਿ ਉਹ ਆਪ ਪ੍ਰਧਾਨ ਬਣਿਆ ਰਹੇ। ਉਹ ਪੰਜਾਬ ਬਾਰੇ ਨਹੀਂ ਸੋਚਦੇ ਸਗੋਂ ਉਨ•ਾਂ ਉਪਰ ਨਿੱਜਵਾਦ ਭਾਰੂ ਹੈ।” ਉਨ•ਾਂ ਕਿਹਾ ਕਿ ਇਤਿਹਾਸ ਵੀ ਇਸ ਤੱਥ ਦੀ ਗਵਾਹੀ ਭਰਦਾ ਹੈ।
ਪੰਜਾਬ ਅਤੇ ਇਸ ਦੇ ਹਿੱਤਾਂ ਨੂੰ ਬਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ 100 ਫੀਸਦੀ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਭਾਜਪਾ ਅਤੇ ਅਕਾਲੀਆਂ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀ ਵੀ ਇਸੇ ਨੁਕਤੇ ‘ਤੇ ਸਹਿਮਤੀ ਪ੍ਰਗਟਾ ਚੁੱਕੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੂੰ ਹਾਲ ਹੀ ਵਿੱਚ ਮਿਲੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਵੀ ਇਨ•ਾਂ ਆਰਡੀਨੈਂਸਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਵੀ ਪੰਜਾਬੀ ਸੂਬਾ ਲਹਿਰ ਰਾਹੀਂ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਹੁਣ ਇਨ•ਾਂ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨੀ ਨੂੰ ਤਬਾਹ ਕਰਨ ਲਈ ਪੱਬਾਂ ਭਰ ਹੋਏ ਫਿਰਦੇ ਹਨ। ਉਨ•ਾਂ ਨੇ ਇਨ•ਾਂ ਆਰਡੀਨੈਂਸਾਂ ਨੂੰ ਮੁਲਕ ਦੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਦੱਸਿਆ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅਕਾਲੀਆਂ ਨੇ ਪੰਜਾਬ ਦੇ ਟੋਟੇ ਕੀਤੇ ਅਤੇ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਖਾਤਰ ਤੰਗ-ਨਜ਼ਰੀਆ ਅਪਣਾਉਂਦਿਆਂ ਸੂਬੇ ਦੇ ਬਹੁਤ ਸਾਰੇ ਵਸੀਲੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਨੂੰ ਦੇ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਦੀ ਵੰਡ ਨਾ ਹੁੰਦੀ ਤਾਂ ਸੰਸਦ ਵਿੱਚ ਪੰਜਾਬ ਦੀ ਨੁਮਾਇੰਦਗੀ ਕਈ ਗੁਣਾ ਵੱਧ ਹੁੰਦੀ ਅਤੇ ਦਿੱਲੀ ਵਿੱਚ ਸੂਬੇ ਦਾ ਵੀ ਦਬਦਬਾ ਹੋਣਾ ਸੀ ਜਿਸ ਕਰਕੇ ਇਸ ਦੇ ਹਿੱਤਾਂ ਨੂੰ ਦਰਕਿਨਾਰ ਕਰ ਦੇਣ ਦਾ ਸਵਾਲ ਹੀ ਪੈਦਾ ਨਹੀਂ ਸੀ ਹੋਣਾ। ਉਨ•ਾਂ ਨੇ ਸੰਸਦ ਵਿੱਚ ਸੂਬੇ ਦੇ ਸਿਰਫ 13 ਸੰਸਦ ਮੈਂਬਰ ਹੋਣ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਦੀ ਅਵਾਜ਼ ਸੁਣੀ ਨਹੀਂ ਜਾ ਰਹੀ ਅਤੇ ਖਾਸ ਤੌਰ ‘ਤੇ ਦੂਜਿਆਂ ਸੂਬਿਆਂ ਵੱਲੋਂ ਵੀ ਹੁਣ ਕਣਕ ਦਾ ਉਤਪਾਦਨ ਸ਼ੁਰੂ ਕਰ ਦੇਣ ਨਾਲ ਕੇਂਦਰ ਸਰਕਾਰ ਮਹਿਸੂਸ ਕਰਨ ਲੱਗਾ ਹੈ ਕਿ ਅਨਾਜ ਦੀ ਸੁਰੱਖਿਆ ਲਈ ਹੁਣ ਪੰਜਾਬ ਦੀ ਲੋੜ ਨਹੀਂ ਰਹੀ। ਮੁੱਖ ਮੰਤਰੀ ਨੇ ਕਿਹਾ,”ਉਨ•ਾਂ (ਕੇਂਦਰ ਦੀਆਂ ਸਰਕਾਰਾਂ) ਨੇ ਸਾਡੀ ਸਮਰੱਥਾ ਨੂੰ ਨਿਚੋੜ ਲਿਆ ਅਤੇ ਸਾਨੂੰ ਵਰਤ ਕੇ ਛੱਡ ਦਿੱਤਾ।” ਉਨ•ਾਂ ਨੇ ਪੰਜਾਬ ਦੇ ਲੋਕਾਂ ਨੂੰ ਆਰਡੀਨੈਂਸ ਵਿਰੁੱਧ ਲੜਾਈ ਵਿੱਚ ਸਾਥ ਦੇਣ ਅਤੇ ਅਕਾਲੀ-ਭਾਜਪਾ ਦੇ ਹੱਥੋਂ ਗੁੰਮਰਾਹ ਨਾ ਹੋਣ ਦੀ ਅਪੀਲ ਕੀਤੀ ਹੈ।