ਕੋਰੋਨਾ – ਜਿਲ੍ਹਾ ਲੁਧਿਆਣਾ ਵਿੱਚ ਅੱਜ ਵੀ 163 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ – 578 ਮਰੀਜ਼ਾਂ ਦਾ ਚੱਲ ਰਿਹੈ ਇਲਾਜ਼
ਜਿਲ੍ਹਾ ਸਿਹਤ ਪ੍ਰਸ਼ਾਸਨ ਅਨੁਸਾਰ ਲੁਧਿਆਣਾ ਵਿਚ ਅੱਜ 2 ਔਰਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਔਰਤਾਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਸਨ ।ਮ੍ਰਿਤਕਾਂ ਵਿਚ 70 ਸਾਲਾ ਇਕ ਔਰਤ ਲੁਧਿਆਣਾ ਦੇ ਇਲਾਕੇ ਗਾਂਧੀ ਨਗਰ ਨਾਲ ਜਦਕਿ ਦੂਜੀ ਮ੍ਰਿਤਕ ਔਰਤ ਮੁਕਤਸਰ ਨਾਲ ਸਬੰਧਿਤ ਸੀ।ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਅੱਜ 84 ਮਾਮਲੇ ਹੋਰ ਸਾਹਮਣੇ ਆਏ ਹਨ ਜਿਨ੍ਹਾਂ ਵਿਚ 7 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।
-ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 5 ਜੁਲਾਈ -ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦ ਸਮੇਂ ਵੀ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 578 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 37731 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 36772 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 35481 ਨਤੀਜੇ ਨੈਗੇਟਿਵ ਆਏ ਹਨ, ਜਦਕਿ 959 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ 1070 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 221 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 25 ਮੌਤਾਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 26 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ 14785 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2631 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 163 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 806 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।