ਕੇਂਦਰ ਸਰਕਾਰ ਨੇ ਯੂਨੀਵਰਸਟੀ ਪੱਧਰ ਦੀਆਂ ਪ੍ਰੀਖਿਆਵਾਂ ਲੈਣ ਦੀ ਦਿੱਤੀ ਇਜ਼ਾਜ਼ਤ – ਪੜ੍ਹੋ ਕਦੋ ਹੋਣਗੇ ਪੇਪਰ

ਨਿਊਜ਼ ਪੰਜਾਬ
ਨਵੀ ਦਿੱਲੀ , 6 ਜੁਲਾਈ – ਕੇਂਦਰ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲੈਣ ਦੀ ਇਜ਼ਾਜ਼ਤ ਦੇ ਦਿੱਤੀ ਹੈ |
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਕੇਂਦਰੀ ਉੱਚ ਸਿੱਖਿਆ ਸਕੱਤਰ ਨੂੰ ਲਿਖੇ ਪੱਤਰ ਵਿੱਚ ਅੱਜ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੁਆਰਾ ਪ੍ਰੀਖਿਆਵਾਂ ਦਾ ਸੰਚਾਲਨ ਕਰਨ ਦੀ ਇਜਾਜ਼ਤ ਦਿੱਤੀ ਹੈ।  ਅੰਤਿਮ ਮਿਆਦੀ ਪ੍ਰੀਖਿਆਵਾਂ ਲਾਜ਼ਮੀ ਤੌਰ ‘ਤੇ ਯੂ ਜੀ ਸੀ ਦੀਆਂ ਗਾਈਡ ਲਾਈਨ ਅਤੇ ਅਕਾਦਮਿਕ ਕੈਲੰਡਰ  ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਮਨਜ਼ੂਰ ਕੀਤੀ ਸਟੈਂਡਰਡ ਆਪਰੇਟਿੰਗ ਪ੍ਰਕਿਰਿਆ (SOP) ਦੇ ਅਨੁਸਾਰ ਯੂਨੀਵਰਸਟੀ  ਪ੍ਰੀਖਿਆਵਾਂ ਲਈਆਂ  ਜਾਣਗੀਆਂ ।

Image