ਪੰਜਾਬ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੂਆਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਸਵਾਲ-ਜਵਾਬ – ਪੜ੍ਹੋ ਪੰਜਾਬ ਸਰਕਾਰ ਨੇ ਕੀ ਦਿੱਤੇ ਜਵਾਬ

ਪੰਜਾਬ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਸਵਾਲ-ਜਵਾਬ ਅੱਪਲੋਡ
– http://cova.punjab.gov.in/FAQs ਵੈੱਬਸਾਈਟ ‘ਤੇ ਵਿਸਥਾਰ ਵਿਚ ਪਾਈ ਜਾਣਕਾਰੀ
– ਪੰਜਾਬ ’ਚ ਪ੍ਰਵੇਸ਼ ਕਰਨ ਵਾਲੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਲਾਜ਼ਮੀ

ਨਿਊਜ਼ ਪੰਜਾਬ

ਚੰਡੀਗੜ੍ਹ, 7 ਜੁਲਾਈ: – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲੇ ਸਾਰੇ ਯਾਤਰੀਆਂ ਲਈ 6-7 ਜੁਲਾਈ ਦੀ ਅੱਧੀ ਰਾਤ ਤੋਂ ਈ-ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਬਾਬਤ ਆਮ ਲੋਕਾਂ ਵੱਲੋਂ ਬਹੁਤ ਸਾਰੀਆਂ ਸ਼ੰਕਾਵਾਂ ਅਤੇ ਸਵਾਲ ਕੀਤੇ ਜਾ ਰਹੇ ਸਨ। ਲੋਕਾਂ ਦੀਆਂ ਇਨ੍ਹਾਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ http://cova.punjab.gov.in/FAQs  ਵੈੱਬਸਾਈਟ ‘ਤੇ ਵਿਸਥਾਰ ਵਿਚ ਜਾਣਕਾਰੀ ਅੱਪਲੋਡ ਕਰ ਦਿੱਤੀ ਗਈ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਪੁੱਛ ਰਹੇ ਸਨ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫਰ ਕਰਨ ਲਈ ਕੀ ਈ-ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ ਜਾਂ ਨਹੀਂ ਅਤੇ ਜੇਕਰ ਕੋਈ ਬਾਹਰਲੇ ਸੂਬੇ ਦਾ ਵਿਅਕਤੀ ਪੰਜਾਬ ਵਿਚ ਆ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਵਾਪਿਸ ਜਾਣਾ ਚਾਹੁੰਦਾ ਹੈ ਤਾਂ ਇਸ ਦੀ ਕੀ ਪ੍ਰਕਿਰਿਆ ਹੈ। ਬੁਲਾਰੇ ਨੇ ਦੱਸਿਆ ਕਿ ਅਜਿਹੀਆਂ ਸ਼ੰਕਾਵਾਂ ਅਤੇ ਸਵਾਲਾਂ ਦੇ ਵਿਸਥਾਰ ਵਿਚ ਜਵਾਬ ਉਪਰੋਕਤ ਵੈੱਬਲਿੰਕ ‘ਤੇ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਪੁੱਛੇ ਜਾਣ ਵਾਲੇ 13 ਅਜਿਹੇ ਸਵਾਲਾਂ ਦੇ ਜਵਾਬ ਅੱਪਲੋਡ ਕੀਤੇ ਗਏ ਹਨ ਜਿਨ੍ਹਾਂ ਬਾਰੇ ਲੋਕਾਂ ਦੇ ਮਨਾਂ ਵਿਚ ਕੋਈ ਸ਼ੰਕਾ ਹੈ।
ਬੁਲਾਰੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਪ੍ਰਤੀ ਫਿਕਰਮੰਦ ਹੈ ਇਸੇ ਲਈ ਪੰਜਾਬ ਆਉਣ ਵਾਲੇ ਯਾਤਰੀਆਂ/ਵਸਨੀਕਾਂ ਬਾਰੇ ਸਾਰੇ ਲੋੜੀਂਦੇ ਵੇਰਵਿਆਂ ਨੂੰ ਸਬੰਧਤ ਸਿਹਤ ਅਧਿਕਾਰੀਆਂ ਅਤੇ ਪੁਲੀਸ ਥਾਣਿਆਂ ਨਾਲ ਸਾਂਝਾ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸਬੰਧਤ ਪੁਲੀਸ ਥਾਣਿਆਂ ਵੱਲੋਂ ਆਉਣ ਵਾਲੇ ਯਾਤਰੀਆਂ ਵੱਲੋਂ ਦਿੱਤੇ ਪਤੇ ’ਤੇ ਵਿਵਹਾਰਕ ਅਤੇ ਤਕਨੀਕੀ ਢੰਗ (ਜੀਓ ਫੈਸਿੰਗ ਆਦਿ) ਰਾਹੀਂ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਤਾਂ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੇ ਨਾਲ-ਨਾਲ ਯਾਤਰੀਆਂ ਦੀ ਸਲਾਮਤੀ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਜਿਹੜੇ ਸਵਾਲਾਂ ਦੇ ਜਵਾਬ ਅੱਪਲੋਡ ਕੀਤੇ ਗਏ ਹਨ ਉਨ੍ਹਾਂ ਵਿਚ ‘ਪੰਜਾਬ ਵਿਚੋਂ ਹੋ ਕੇ ਅੱਗੇ ਲੰਘਣ ਵਾਲਿਆਂ ਲਈ ਕੀ ਨਿਯਮ ਹਨ’, ‘ਕੀ ਪੰਜਾਬ ਵਿਚ ਦਾਖਲ ਹੋਣ ਸਮੇਂ ਕੋਵਿਡ ਟੈਸਟ ਹੋਵੇਗਾ ਜਾਂ ਨਹੀਂ’, ਚੰਡੀਗੜ੍ਹ ਤੋਂ ਪੰਜਾਬ ਆਉਣ ਵਾਲਿਆਂ ਲਈ ਕੀ ਨਿਯਮ ਹਨ’ ਅਤੇ  ‘ਜੇਕਰ ਕੋਈ ਵਿਅਕਤੀ ਪੰਜਾਬ ਤੋਂ ਬਾਹਰ ਨੌਕਰੀ ਲਈ ਜਾ ਰਿਹਾ ਹੈ ਤਾਂ ਉਸ ਲਈ ਕੀ ਪ੍ਰਕਿਰਿਆ ਹੈ’ ਅਹਿਮ ਹਨ। ਕਾਬਿਲੇਗੌਰ ਹੈ ਕਿ ਈ-ਰਜਿਸਟ੍ਰੇਸ਼ਨ ਲਈ ਕੋਵਾ ਐਪ ਜਾਂ ਵੈਬਲਿੰਕ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

Travel of Passengers inbound to Punjab
  • 1. Govt. of Punjab has issued an advisory for people travelling to/transiting Punjab, vide its letter No. SCCR/2020/316 dated 03.07.2020. The copy of the Advisory can be seen by clicking at https://cova.punjab.gov.in/epass/advisory_for_Public.pdf
  • 2. Detailed instructions related to people inbound to Punjab, their e-registration, their screening, their quarantine etc. have been issued to Deputy Commissioners of all Districts of Punjab vide letter No. SCCR/2020/313 dated 03.07.2020. These instructions can be seen by clicking at https://cova.punjab.gov.in/epass/Detailed_instructions_to_DCs.pdf
  • 3. The process to e-register oneself can be seen by clicking at https://cova.punjab.gov.in/epass/Procedure_for_e_Registration.pdf The Chief Minister of Punjab has tweeted about these instructions/advisories and requested people to comply with them to save themselves of any inconvenience. Some people have put up certain queries related to these instructions, hence in the next point below these queries have been answered in form of FAQs for the benefits of all.
  • 4. FAQs

    Travel within cities of Punjab is allowed and no registration/app etc. is needed. However as per GOI and GOP instructions 10PM till 5AM daily and full day on Sunday, the State of Punjab will be in lockdown except for essential services and medical emergencies.

    People who want to go back before completion of duration of home quarantine shall be allowed to return only if asymptomatic.

    Chandigarh being capital of Punjab is not to be treated as outside Punjab for the purpose of inbound people.

    To see instructions that one has to follow during home quarantine please click at https://cova.punjab.gov.in/epass/SoP_for_Home_Quarantined.pdf

    Punjab allows free Outbound Movement but you would be subject to SOPs laid by the State you are inbounding to.

    Yes.

    No. You will only be screened at the entry check post. However, if you are found symptomatic then you will be taken to Govt. facility where your test will be conducted and you will have to remain in the Govt facility till test result is received.

    If you have reasonable connectivity then filling and downloading e registration form requires just few minutes. No approvals are needed. You just have to fill and download it.

    There are no restrictions on Outward Movement. Also, if you are a frequent interstate traveller then you can read the instructions detailed in point 2 and take action accordingly (Para 4.0 of the instructions).

    Please see Para 1.3 a (ii) (iii) and 1.3 e (iii) of instructions detailed in point 2 and take action accordingly.

    No.

    You have to e-register yourself and then you can come to Punjab and give the test/exam etc. and you can return if asymptomatic.

    To know all instructions related to COVID-19 please download COVA app on your phone and go at Menu -> Government Orders or check for Office Orders at http://covidhelp.punjab.gov.in/