ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੰਦਰੁਸਤ ਹਨ -ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ. ਡੀ. ਐੱਮ. ਖੰਨਾ ਦੀ ਰਿਪੋਰਟ ਪਾਜ਼ੀਟਿਵ ਆਈ- ਜਿਲ੍ਹੇ ਦੇ ਕਈ ਵੱਡੇ ਅਧਿਕਾਰੀਆਂ ਸਮੇਤ ਕਈ ਹੋਰ ਇਕਾਂਤਵਾਸ ਕੀਤੇ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੰਦਰੁਸਤ ਹਨ

ਇਕਾਂਤਵਾਸ ਕੀਤੇ ਗਏ ਅਧਿਕਾਰੀਆਂ ਵਿੱਚ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਯਮ ਅਗਰਵਾਲ, ਵਧੀਕ ਮੁੱਖ ਪ੍ਰਸਾਸ਼ਕ ਗਲਾਡਾ ਸ੍ਰ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਅਮਰਿੰਦਰ ਸਿੰਘ ਮੱਲ•ੀ ਤੇ ਸ੍ਰ. ਬਲਜਿੰਦਰ ਸਿੰਘ ਢਿੱਲੋਂ (ਦੋਵੇਂ ਐੱਸ. ਡੀ. ਐੱਮ. ਲੁਧਿਆਣਾ), ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਜ਼ਿਲ•ਾ ਮਾਲ ਅਫ਼ਸਰ ਸ੍ਰ. ਜੋਗਿੰਦਰ ਸਿੰਘ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸੂਚਨਾ ਅਤੇ ਲੋਕ ਸੰਪਰਕ ਅਫ਼ਸਰ ਸ੍ਰ. ਪੁਨੀਤਪਾਲ ਸਿੰੰਘ ਗਿੱਲ, ਅਸਟੇਟ ਅਫ਼ਸਰ ਗਲਾਡਾ ਸ੍ਰ. ਹਰਪ੍ਰੀਤ ਸਿੰਘ ਸੇਖੋਂ ਅਤੇ ਹੋਰ ਅਧਿਕਾਰੀ ਸ਼ਾਮਿਲ ਹਨ, ਜਿਨ•ਾਂ ਨੂੰ ਟੈਸਟ ਕਰਾਉਣ ਬਾਰੇ ਕਿਹਾ ਗਿਆ ਹੈ।  

 

ਨਿਊਜ਼ ਪੰਜਾਬ

ਲੁਧਿਆਣਾ , 7 ਜੁਲਾਈ – ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੰਦਰੁਸਤ ਹਨ | ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਏ ਡੀ ਸੀ ਸ਼੍ਰੀ ਅਮਰਜੀਤ ਸਿੰਘ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਉਣ ਕਾਰਨਸਿਹਤ ਅਧਿਕਾਰੀਆਂ ਨੇ ਹੋਰ ਸਾਥੀ ਅਧਿਕਾਰੀਆਂ ਸਮੇਤ ਘਰਾਂ ਵਿੱਚ ਇਕਾਂਤਵਾਸ ਹੋਣ ਲਈ ਕਿਹਾ ਸੀ | ਸਿਹਤ ਵਿਭਾਗ ਦੀਆਂ ਟੀਮਾਂ ਨੇ ਡਿਪਟੀ ਕਮਿਸ਼ਨਰ ਸਮੇਤ 30 ਅਧਿਕਾਰੀਆਂ ਕੋਰੋਨਾ ਟੈਸਟ ਲਈ ਸੈਂਪਲ ਲਏ ਸਨ | ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਦੇ ਟੈਸਟ ਦੀ ਰਿਪੋਰਟ ਨੈਗਟਿਵ ਆਈ ਹੈ |
ਸਿਹਤ ਵਿਭਾਗ  ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਜਿਹੜੇ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉਨ੍ਹਾਂ ਦੇ ਗਿਣਤੀ 44 ਹੈ, ਜਿਸ ‘ਚ 3 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ |

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦ ਸਮੇਂ ਵੀ ਜ਼ਿਲ•ਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 522 ਮਰੀਜ਼ਾਂ ਦਾ ਇਲਾਜ਼ ਜਾਰੀ ਹੈ। ਬੀਤੇ ਦਿਨੀਂ ਕੀਤੇ ਗਏ ਟੈਸਟਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਅਮਰਜੀਤ ਸਿੰਘ ਬੈਂਸ ਅਤੇ ਖੰਨਾ ਦੇ ਐੱਸ . ਡੀ. ਐੱਮ. ਸ੍ਰ. ਸੰਦੀਪ ਸਿੰਘ  ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਦੇ ਮੁੱਖ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ‘ਤੇ ਇਹਤਿਆਤ ਵਰਤਦਿਆਂ ਉਨ•ਾਂ ਸਾਰੇ ਅਧਿਕਾਰੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾ ਦਿੱਤਾ ਗਿਆ ਹੈ, ਜੋ ਪਿਛਲੇ ਦਿਨਾਂ ਦੌਰਾਨ ਉਕਤ ਦੋਵੇਂ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ। ਉਨ•ਾਂ ਦੱਸਿਆ ਕਿ ਉਹ ਖੁਦ ਵੀ ਉਕਤ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ ਪਰ ਉਨ•ਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ।
ਇਕਾਂਤਵਾਸ ਕੀਤੇ ਗਏ ਅਧਿਕਾਰੀਆਂ ਵਿੱਚ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਯਮ ਅਗਰਵਾਲ, ਵਧੀਕ ਮੁੱਖ ਪ੍ਰਸਾਸ਼ਕ ਗਲਾਡਾ ਸ੍ਰ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਅਮਰਿੰਦਰ ਸਿੰਘ ਮੱਲ•ੀ ਤੇ ਸ੍ਰ. ਬਲਜਿੰਦਰ ਸਿੰਘ ਢਿੱਲੋਂ (ਦੋਵੇਂ ਐੱਸ. ਡੀ. ਐੱਮ. ਲੁਧਿਆਣਾ), ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਜ਼ਿਲ•ਾ ਮਾਲ ਅਫ਼ਸਰ ਸ੍ਰ. ਜੋਗਿੰਦਰ ਸਿੰਘ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸੂਚਨਾ ਅਤੇ ਲੋਕ ਸੰਪਰਕ ਅਫ਼ਸਰ ਸ੍ਰ. ਪੁਨੀਤਪਾਲ ਸਿੰੰਘ ਗਿੱਲ, ਅਸਟੇਟ ਅਫ਼ਸਰ ਗਲਾਡਾ ਸ੍ਰ. ਹਰਪ੍ਰੀਤ ਸਿੰਘ ਸੇਖੋਂ ਅਤੇ ਹੋਰ ਅਧਿਕਾਰੀ ਸ਼ਾਮਿਲ ਹਨ, ਜਿਨ•ਾਂ ਨੂੰ ਟੈਸਟ ਕਰਾਉਣ ਬਾਰੇ ਕਿਹਾ ਗਿਆ  |

ਸਿਹਤ ਅਧਿਕਾਰੀਆਂ ਨੇ ਹੋਰ ਅਫ਼ਸਰਾਂ ਨੂੰ ਵੀ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਹੈ ਜਿਨ੍ਹਾਂ ਵਿੱਚ ਲੁਧਿਆਣਾ ਦੇ ਦੋਨੋ ਐਸ ਡੀ ਐਮ , ਆਰ ਟੀ ਏ ਦਮਨਜੀਤ ਸਿੰਘ , ਜੁਇੰਟ ਕਮਿਸ਼ਨਰ ਸਵਾਤੀ ਟਿਵਾਣਾ ਅਤੇ ਕੁਲਪ੍ਰੀਤ ਸਿੰਘ , ਈ ਓ ਗਲਾਡਾ ਸੋਨਮ ਚੋਧਰੀ , ਡੀ ਆਰ ਓ ਜੋਗਿੰਦਰ ਸਿੰਘ , ਐਸ ਡੀ ਓ ਗਲਾਡਾ ਹਰਪ੍ਰੀਤ ਸੇਖੋਂ ਸ਼ਾਮਲ ਹਨ |

ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 38844 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 37716 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 36354 ਨਤੀਜੇ ਨੈਗੇਟਿਵ ਆਏ ਹਨ, ਜਦਕਿ 1128 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 1133 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 229 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 27 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 27 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।

ਉਨ•ਾਂ ਕਿਹਾ ਕਿ ਹੁਣ ਤੱਕ 15121 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2100 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 167 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 719 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

07-07-2020 Punjab
1. Details of Samples and Cases:-
1 Total Samples taken 352363
2 Total No. of patients tested positive 6749
3 No. of patients discharged 4554
4 Number of active cases 2020
5 No. of Patients on oxygen support 38
6 Patients who are critical and on ventilator support 06
7 Total Deaths reported 175
Patients reported positive on 7th July 2020- 258
Ludhiana 78 ——– 5 New cases (ILI). 17