ਲੁਧਿਆਣਾ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਉਣ ਲਈ ਜ਼ੋਨਲ ਕਮਿਸ਼ਨਰ ਵੱਲੋਂ ਮੀਟਿੰਗ
ਲੁਧਿਆਣਾ, 19 ਫਰਵਰੀ (ਗੁਰਪ੍ਰੀਤ ਸਿੰਘ -ਨਿਊਜ਼ ਪੰਜਾਬ )-ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਯਕੀਨੀ ਬਣਾਉਣ ਲਈ ਅੱਜ ਜ਼ੋਨਲ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਨੇ ਨਗਰ ਨਿਗਮ ਲੁਧਿਆਣਾ ਦੀ ਸਿਹਤ ਸ਼ਾਖ਼ਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ•ਾਂ ਰੋਜ਼ਾਨਾ ਸ਼ਹਿਰ ਦੀ ਸਫ਼ਾਈ ਕਰਾਉਣ ਅਤੇ ਲੋਕਾਂ ਨੂੰ ਸਾਫ਼ ਸੁਥਰਾ ਆਲਾ ਦੁਆਲਾ ਵਾਤਾਵਰਣ ਮੁਹੱਈਆ ਕਰਾਉਣ ਲਈ ਲਗਾਤਾਰ ਯਤਨ ਜਾਰੀ ਰੱਖਣ ਦੀ ਹਦਾਇਤ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਟਿਵਾਣਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਤੰਦਰੁਸਤ ਮਾਹੌਲ ਮੁਹੱਈਆ ਕਰਾਉਣ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਬਹੁਤ ਹੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਹਰੇਕ ਕੋਨੇ ਵਿੱਚੋਂ ਕੂੜੇ ਨੂੰ ਚੰਗੀ ਤਰi ਚੁੱਕਣਾ ਅਤੇ ਉਸਦੇ ਉੱਚਿਤ ਪ੍ਰਬੰਧਨ ‘ਤੇ ਸਭ ਤੋਂ ਵਧੇਰੇ ਧਿਆਨ ਦਿੱਤਾ ਜਾਵੇ। ਇਸੇ ਤਰ•ਾਂ ਹਾਈਵੇਜ਼ ਤੋਂ ਸਾਰੇ ਕੂੜਾ ਡੰਪ ਖ਼ਤਮ ਕੀਤੇ ਜਾਣੇ ਹਨ।
ਉਨ•ਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ। ਉਨ•ਾਂ ਕਿਹਾ ਕਿ ਇਸ ਦਿਸ਼ਾ ਵਿੱਚ ਕਿਸੇ ਵੀ ਤਰ•ਾਂ ਦੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ। ਇਸ ਸਮੇ ਨੋਡਲ ਅਫਸਰ (ਸਿਹਤ-ਜੋਨ ਏ ਅਤੇ ਬੀ ) ਸ੍ਰੀ ਅਸ਼ਵਨੀ ਸਹੋਤਾ ਵੀ ਮੌਜੂਦ ਸਨ I