ਕੋਰੋਨਾ ਅਸਰ – ਮਿੰਨੀ ਸੈਕਟਰੀਏਟ ਲੁਧਿਆਣਾ ਆਮ ਕੰਮਾਂ ਲਈ ਅਗਲੇ ਹੁਕਮਾਂ ਤੱਕ ਬੰਦ

ਨਿਊਜ਼ ਪੰਜਾਬ

ਲੁਧਿਆਣਾ, 13 ਜੁਲਾਈ – ਕੋਰੋਨਾ ਮਹਾਂਮਾਰੀ ਤੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਚਾਉਣ ਲਈ ਸਥਾਨਿਕ ਮਿੰਨੀ ਸੈਕਟਰੀਏਟ ਨੂੰ ਆਮ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ‘ਚ ਲੋਕਾਂ ਦਾ ਦਾਖ਼ਲਾ ਬੰਦ ਹੋ ਗਿਆ ਹੈ। ਲੋਕਾਂ ਦੀਆਂ ਸ਼ਿਕਾਇਤਾਂ, ਮੰਗ ਪੱਤਰਾਂ ਤੇ ਹੋਰ ਕੰਮਾਂ ਲਈ ਇੱਕ ਬਕਸਾ ਲਗਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਅਗਲੇ ਹੁਕਮਾਂ ਤੱਕ ਇਹ ਫ਼ੈਸਲਾ ਲਾਗੂ ਰੱਖਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਏ.ਡੀ.ਸੀ. ਜਨਰਲ ਅਮਰਜੀਤ ਸਿੰਘ ਬੈਂਸ ਅਤੇ ਏ.ਡੀ.ਸੀ. ਜਗਰਾਉਂ ਨੀਰੂ ਕਤਿਆਲ ਗੁਪਤਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਹੋਰ ਕਈ ਅਧਿਕਾਰੀਆਂ ਨੂੰ ਇਕਾਂਤਵਾਸ ਜਾਣਾ ਪਿਆ ਹੈ |