ਮੁੱਖ ਖ਼ਬਰਾਂਕਿਰਤ ਸੇਵਾ

ਹਰਦੇਵ ਸਿੰਘ ਆਸੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਨਿਊਜ਼ ਪੰਜਾਬ
ਨਵਾਂਸ਼ਹਿਰ, 13 ਜੁਲਾਈ : ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਕਪੂਰਥਲਾ ਦੇ ਜ਼ਿਲਾ ਲੋਕ ਸੰਪਰਕ ਦਫ਼ਤਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਜ਼ਿਲਾ ਲੋਕ ਸੰਪਰਕ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਅਤੇ ‘ਮਿਸ਼ਨ ਫ਼ਤਿਹ’ ਸਬੰਧੀ ਜਾਗਰੂਕ ਕਰਨ ਲਈ ਲੋਕ ਸੰਪਰਕ ਵਿਭਾਗ ਇਕ ਪੁਲ ਦਾ ਕੰਮ ਕਰੇਗਾ।
                                                        ਉਨਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਲੋਕਾਂ ਨੂੰ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਖਿਲਾਫ਼ ਜਾਗਰੂਕਤਾ ਹਰ ਘਰ ਤੱਕ ਪਹੁੰਚਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰ. ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮਿ੍ਰਤਸਰ ਅਤੇ ਤਰਨ ਤਾਰਨ ਜ਼ਿਲਿਆਂ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
                                                         ਪਿਛਲੇ ਸਾਲ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਬਿਹਤਰੀਨ ਸੇਵਾਵਾਂ ਲਈ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਵਿਸ਼ੇਸ਼ ਤੌਰ ’ਤੇ ਉਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਗਿਆ। ਇਸ ਮੌਕੇ ਸਟਾਫ ਮੈਂਬਰਾਂ ਅਨਿਲ ਕੁਮਾਰ, ਗੋਲਡੀ, ਹਰਦਿਆਲ ਸਿੰਘ, ਜਸਪਾਲ ਸਿੰਘ ਅਤੇ ਰਾਮ ਧਨ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।
=================================
ਕੈਪਸ਼ਨ :
-ਨਵ-ਨਿਯੁਕਤ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਹੁਦਾ ਸੰਭਾਲਦੇ ਹੋਏ।