ਦੇਸ਼ ਵਿੱਚ ਕੋਰੋਨਾ ਮਰੀਜਾਂ ਦੀ ਗਿਣਤੀ 9 ਲੱਖ ਟੱਪੀ – 24 ਘੰਟਿਆਂ ਵਿੱਚ 553 ਮੌਤਾਂ – ਹੁਣ ਤੱਕ ਕਿੰਨੇ ਹੋਏ ਠੀਕ ਅਤੇ ਸਾਰੇ ਸੂਬਿਆਂ ਦੀ ਪੜ੍ਹੋ ਮੌਤ ਦਰ

ਨਿਊਜ਼ ਪੰਜਾਬ

ਨਵੀ ਦਿੱਲੀ , 14 ਜੁਲਾਈ – ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 28,498 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 553 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ, ਦੇਸ਼ ਭਰ ਵਿੱਚ ਕੋਰੋਨਾ ਪਾਜੇਟਿਵ ਕੇਸਾਂ ਦੀ ਕੁੱਲ ਗਿਣਤੀ 9, 06752 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 3, 11565 ਸਰਗਰਮ ਮਾਮਲੇ ਹਨ, 5, 71460 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਅਤੇ ਹੁਣ ਤੱਕ 23,727 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਮੌਤ ਦਰ ਹੋਰ ਘਟ ਕੇ 2.64% ਰਹਿ ਗਈ ਹੈ। 30 ਰਾਜਾਂ ਵਿੱਚ ਮੌਤ ਦਰ ਰਾਸ਼ਟਰੀ ਔਸਤ ਨਾਲੋਂ ਘੱਟ ਹੈ:

ImageImage