ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨ ਲਈ ਵਿੱਢੀ ਗਈ ਇਸ ਜੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ-ਡਾ. ਸ਼ੇਨਾ ਅਗਰਵਾਲ
*ਡਿਪਟੀ ਕਮਿਸ਼ਨਰ ਨੇ ‘ਮਿਸ਼ਨ ਫ਼ਤਿਹ’ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਪੋਸਟਰ ਕੀਤਾ ਜਾਰੀ
ਨਿਊਜ਼ ਪੰਜਾਬ
ਨਵਾਂਸ਼ਹਿਰ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਖਿਲਾਫ਼ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਸਹੀ ਮਾਅਨਿਆਂ ਵਿਚ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਸਭਨਾਂ ਦੇ ਸਹਿਯੋਗ ਨਾਲ ਅਸੀਂ ਇਸ ਜੰਗ ਵਿਚ ਫ਼ਤਿਹ ਹਾਸਲ ਕਰਾਂਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਿਸ਼ਨ ਫ਼ਤਿਹ’ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਦੇ ਸਮੂਹ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖ਼ਬਰਦਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਘਰ ਵਿਚ ‘ਮਿਸ਼ਨ ਫ਼ਤਿਹ’ ਦਾ ਸੰਦੇਸ਼ ਪਹੁੰਚਾਇਆ ਜਾਵੇਗਾ। ਉਨ੍ਹਾ ਦੱਸਿਆ ਕਿ ਇਸ ਮਿਸ਼ਨ ਦਾ ਮੰਤਵ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨ ਲਈ ਵਿੱਢੀ ਗਈ ਇਸ ਜੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਪੋਸਟਰ ਵਿਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਵੱਖ-ਵੱਖ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੋਸਟਰ ਪਿੰਡਾਂ ਵਿਚ ਪੰਚਾਇਤ ਘਰਾਂ ਅਤੇ ਹੋਰਨਾਂ ਸਾਂਝੀਆਂ ਥਾਵਾਂ ’ਤੇ ਲਗਾਏ ਜਾਣਗੇ। ਇਸ ਮੌਕੇ ਬਲਾਕ ਮਿਸ਼ਨ ਮੈਨੇਜਰ ਸ਼ੰਮੀ ਠਾਕੁਰ, ਰਾਜਕੁਮਾਰ ਅਤੇ ਜ਼ਿਲ੍ਹਾ ਪੱਧਰ ਦੀ ਡੀ. ਪੀ. ਐਮ. ਯੂ ਦਾ ਸਟਾਫ ਹਾਜ਼ਰ ਸੀ।
———————————————-
ਕੈਪਸ਼ਨ :
-‘ਮਿਸ਼ਨ ਫ਼ਤਿਹ’ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸਿੰਘ, ਬਲਾਕ ਮਿਸ਼ਨ ਮੈਨੇਜਰ ਸ਼ੰਮੀ ਠਾਕੁਰ ਤੇ ਹੋਰ।