ਸ਼ਹੀਦ ਭਗਤ ਸਿੰਘ ਨਗਰ – ਡੀ. ਸੀ ਦਫ਼ਤਰ ਵਿਖੇ ਆਉਣ ਵਾਲਿਆਂ ਕੋਲੋਂ ਦਰਖ਼ਾਸਤਾਂ ਹੁਣ ਰਿਸੈਪਸ਼ਨ ਕਾਊਂਟਰ ’ਤੇ ਹੀ ਲਈਆਂ ਜਾਣਗੀਆਂ
ਨਿਊਜ਼ ਪੰਜਾਬ
ਨਵਾਂਸ਼ਹਿਰ, 14 ਜੁਲਾਈ : ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੀਆਂ ਦਰਖ਼ਾਸਤਾਂ ਜਾਂ ਪੱਤਰ ਹੁਣ ਡੀ. ਏ. ਸੀ ਕੰਪਲੈਕਸ ਵਿਚ ਗਰਾੳੂਂਡ ਫਲੋਰ ’ਤੇ ਬਣੇ ਰਿਸੈਪਸ਼ਨ ਕਾੳੂਂਟਰ ’ਤੇ ਹੀ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਆਰ. ਆਈ. ਏ ਸ਼ਾਖਾ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਜਦੋਂ ਕੋਈ ਵੀ ਵਿਅਕਤੀ ਆਪਣੀ ਦਰਖ਼ਾਸਤ ਜਾਂ ਪੱਤਰ ਲੈ ਕੇ ਆਉਂਦਾ ਹੈ ਤਾਂ ਸ਼ਾਖਾ ਵੱਲੋਂ ਸਬੰਧਤ ਵਿਅਕਤੀ ਦੀ ਦਰਖ਼ਾਸਤ ਜਾਂ ਪੱਤਰ ਰਿਸੈਪਸ਼ਨ ’ਤੇ ਪ੍ਰਾਪਤ ਕਰਨ ਉਪਰੰਤ ਉਸ ਨੂੰ ਟੋਕਨ ਨੰਬਰ ਜਾਰੀ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਪਬਲਿਕ ਡੀਿਗ ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਮਾਜਿਕ ਵਿੱਥ ਬਣਾਏ ਰੱਖਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਇਸ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜੇਕਰ ਘਰੋਂ ਬਾਹਰ ਜਾਣਾ ਹੀ ਹੈ ਤਾਂ ਮਾਸਕ ਲਾਜ਼ਮੀ ਤੌਰ ’ਤੇ ਪਹਿਨਿਆ ਜਾਵੇ। ਇਸੇ ਤਰ੍ਹਾਂ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਵੀ ਬੇਹੱਦ ਜ਼ਰੂਰੀ ਹੈ।